‘ਪੁਸ਼ਪਾ’ ਫੇਮ ਅਭਿਨੇਤਾ ਸ਼੍ਰੀਤੇਜ ‘ਤੇ ਯੌਨ ਸ਼ੋਸ਼ਣ ਦਾ ਮਾਮਲਾ ਦਰਜ, ਪੀੜਤਾ ਨੇ ਲਾਏ ਇਹ ਦੋਸ਼

0
611

ਨੈਸ਼ਨਲ ਡੈਸਕ, 27 ਨਵੰਬਰ | ਸਾਊਥ ਸਿਨੇਮਾ ਦੀ ਬਲਾਕਬਸਟਰ ਫਿਲਮ ‘ਪੁਸ਼ਪਾ’ ਨਾਲ ਮਸ਼ਹੂਰ ਹੋਏ ਟਾਲੀਵੁੱਡ ਐਕਟਰ ਸ਼੍ਰੀਤੇਜ ਖਿਲਾਫ ਹੈਦਰਾਬਾਦ ਦੇ ਕੁਕਟਪੱਲੀ ਪੁਲਿਸ ਸਟੇਸ਼ਨ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਇਕ ਔਰਤ ਨੇ ਅਦਾਕਾਰ ‘ਤੇ ਸਰੀਰਕ ਅਤੇ ਆਰਥਿਕ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਮਹਿਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਮੁਤਾਬਕ ਸ਼੍ਰੀਤੇਜ ਨੇ ਉਸ ਨਾਲ ਵਿਆਹ ਕਰਵਾਉਣ ਦਾ ਵਾਅਦਾ ਕੀਤਾ ਸੀ, ਜਿਸ ਕਾਰਨ ਦੋਵੇਂ ਰਿਸ਼ਤੇ ਵਿਚ ਆ ਗਏ। ਇਸ ਦੌਰਾਨ ਸ਼੍ਰੀਤੇਜ ਨੇ ਉਸ ਦਾ ਸਰੀਰਕ ਅਤੇ ਮਾਨਸਿਕ ਸ਼ੋਸ਼ਣ ਕੀਤਾ। ਔਰਤ ਨੇ ਦੋਸ਼ ਲਾਇਆ ਕਿ ਉਸ ਦਾ ਆਰਥਿਕ ਸ਼ੋਸ਼ਣ ਵੀ ਕੀਤਾ ਗਿਆ।

ਮੁਲਜ਼ਮ ਨੇ ਉਸ ਤੋਂ 20 ਲੱਖ ਰੁਪਏ ਲੈ ਲਏ ਸਨ। ਪੀੜਤਾ ਦਾ ਦਾਅਵਾ ਹੈ ਕਿ ਉਸ ਨਾਲ ਸਬੰਧ ਹੋਣ ਦੇ ਬਾਵਜੂਦ ਉਸ ਨੇ ਕਿਸੇ ਹੋਰ ਔਰਤ ਨਾਲ ਸਰੀਰਕ ਸਬੰਧ ਬਣਾਏ ਅਤੇ ਉਸ ਦਾ 7 ਸਾਲਾ ਪੁੱਤਰ ਵੀ ਹੈ।

ਦੱਸ ਦੇਈਏ ਕਿ ਪੀੜਤਾ ਨੇ ਅਪ੍ਰੈਲ 2024 ‘ਚ ਸ਼੍ਰੀਤੇਜ ਖਿਲਾਫ ਮਾਮਲਾ ਵੀ ਦਰਜ ਕਰਵਾਇਆ ਸੀ ਪਰ ਬਾਅਦ ‘ਚ ਸ਼ਿਕਾਇਤ ਵਾਪਸ ਲੈ ਲਈ ਗਈ ਸੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)