ਕਪੂਰਥਲਾ |  ਕੋਰੋਨਾ ਕਰਕੇ ਪਿਛਲੇ ਸੱਤ ਮਹੀਨਿਆਂ ਤੋਂ ਬੰਦ ਪਈ ਪੁਸ਼ਪਾ ਗੁਜਰਾਲ ਸਾਇੰਸ ਸਿਟੀ (ਕਪੂਰਥਲਾ) ਨੂੰ 15 ਅਕਤੂਬਰ ਨੂੰ ਖੋਲ੍ਹਿਆ ਜਾ ਰਿਹਾ ਹੈ।

ਸਾਇੰਸ ਸਿਟੀ ਦੇ ਡਾਇਰੈਕਟਰ ਜਨਰਲ ਡਾ. ਨੀਲਿਮਾ ਜੇਰਥ ਨੇ ਕਿਹਾ ਕਿ ਸਾਇੰਸ ਸਿਟੀ ਨੂੰ ਹਫਤੇ ਦੇ ਸੱਤੇ ਦਿਨ ਖੋਲ੍ਹਿਆ ਜਾਵੇਗਾ।

ਸਾਇੰਸ ਸਿਟੀ ਵਿਚ ਆਉਣ ਵਾਲੇ ਲੋਕਾਂ ਨੂੰ ਮਾਸਕ ਤੇ ਸਾਵਧਾਨੀਆਂ ਵਰਤਣੀਆਂ ਜ਼ਰੂਰੀ ਹੋਣਗੀਆਂ। ਸਾਇੰਸ ਸਿਟੀ ਦੇਖਣ ਆਏ ਲੋਕਾਂ ਨੂੰ ਇਕ ਜਗ੍ਹਾ ਇਕੱਠੇ ਨਹੀਂ ਹੋਣ ਦਿੱਤਾ ਜਾਵੇਗਾ।