ਜੀਜਾ ਆਦੇਸ਼ ਪ੍ਰਤਾਪ ਕੈਰੋਂ ਨੂੰ ਇੱਕ ਪਾਸੇ ਕਰਦਿਆਂ ਸੁਖਬੀਰ ਬਾਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਖੇਮਕਰਨ ਤੋਂ ਉਮੀਦਵਾਰ ਐਲਾਨਿਆ

0
3133

ਤਰਨਤਾਰਨ (ਬਲਜੀਤ ਸਿੰਘ) | ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੀਜਾ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਇੱਕ ਪਾਸੇ ਕਰਦਿਆਂ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਖੇਮਕਰਨ ਤੋਂ ਉਮੀਦਵਾਰ ਐਲਾਨ ਦਿੱਤਾ ਹੈ।

ਵਿਧਾਨ ਸਭਾ ਹਲਕਾ ਖੇਮਕਰਨ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ ਵਿੱਚ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਵੱਲੋ ਪੰਜਾਬ ਮੰਗਦਾ ਜਵਾਬ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ, ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ, ਸਾਬਕਾ ਕੈਬਨਿਟ ਮੰਤਰੀ ਗੁਜਲਾਰ ਸਿੰਘ ਰਣੀਕੇ ਨੇ ਰੈਲੀ ਨੂੰ ਸੰਬੋਧਨ ਕੀਤਾ। ਇਸ ਰੈਲੀ ਦੌਰਾਨ ਬਾਦਲ ਦੇ ਪਰੋਣੇ ਸਾਬਕਾ ਕੈਬਨਿਟ ਮੰਤਰੀ ਤੇ ਸਾਬਕਾ ਵਿਧਾਇਕ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵੱਲੋਂ ਦੂਰੀ ਬਣਾਕੇ ਰੱਖੀ ਗਈ।

ਸੁਖਬੀਰ ਸਿੰਘ ਬਾਦਲ ਵੱਲੋਂ ਕਈ ਐਲਾਨ ਕੀਤੇ ਗਏ। ਇਸ ਦੌਰਾਨ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਤੇ ਬਾਦਲ ਪਰਿਵਾਰ ਦੇ ਜਵਾਈ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਵਿੱਚ ਚੱਲੀ ਆ ਰਹੀ। ਟਕਰਾਅ ਨੂੰ ਸੁਖਬੀਰ ਸਿੰਘ ਬਾਦਲ ਨੇ ਖਤਮ ਕਰਦਿਆਂ ਆਪਣੇ ਜੀਜਾ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਇੱਕ ਪਾਸੇ ਕਰਦਿਆਂ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਆਪਣਾ ਉਮੀਦਵਾਰ ਐਲਾਨਿਆ। ਹੁਣ ਵੇਖਣਾ ਇਹ ਹੋਵੇਗਾ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੇ ਗਏ ਐਲਾਨ ਤੋਂ ਬਾਅਦ ਬਾਦਲ ਪਰਿਵਾਰ ਦਾ ਪਰੋਣਾ ਆਦੇਸ਼ ਪ੍ਰਤਾਪ ਸਿੰਘ ਕੈਰੋਂ ਹੁਣ ਕੀ ਰੁੱਖ ਅਪਣਾਉਂਦੇ ਹਨ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)