ਰਾਘਵ ਚੱਡਾ ਸਲਾਹਕਾਰ ਕਮੇਟੀ ਦੇ ਚੇਅਰਮੈਨ ਬਣੇ, ਸਰਕਾਰ ਨੂੰ ਲੋਕਹਿੱਤ ਨਾਲ ਜੁੜੇ ਮੁੱਦਿਆਂ ‘ਤੇ ਦੇਣਗੇ ਸੁਝਾਅ

0
1693

ਚੰਡੀਗੜ੍ਹ: ਰਾਘਵ ਚੱਡਾ ਨੂੰ ਪੰਜਾਬ ਸਰਕਾਰ ਦੀ ਨਵੀਂ ਐਡਵਾਇਜਰੀ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਇਹ ਕਮੇਟੀ ਲੋਕ ਮੁੱਦਿਆਂ ‘ਤੇ ਸਰਕਾਰ ਨੂੰ ਸਲਾਹ ਦੇਵੇਗੀ। ਸੰਸਦ ਮੈਂਬਰ ਚੱਡਾ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਨੇਤਾ ਹਨ। ਪੰਜਾਬ ਵਿਚ ਪਾਰਟੀ ਦੀ ਸਰਕਾਰ ਬਣੀ ਤਾਂ ਉਨ੍ਗਾਂ ਨੇ ਐਮਐਲਏ ਦਾ ਅਹੁਦਾ ਛੱਡ ਦਿੱਤਾ। ਫਿਰ ਉਨ੍ਹਾਂ ਨੂੰ ਪੰਜਾਬ ਤੋਂ ਰਾਜ ਸਭਾ ਮੈਂਬਰ ਬਣਾਇਆ ਗਿਆ ਹੈ।

ਇਸ ਕਮੇਟੀ ਜਰੀਏ ਦਿੱਲੀ ਤੇ ਪੰਜਾਬ ਸਰਕਾਰ ਵਿਚਾਲੇ ਹੋਏ ਨਾਲੇਜ ਸ਼ੇਅਰਿੰਗ ਸਮਝੌਤੇ ਨੂੰ ਤੇਜੀ ਨਾਲ ਲਾਗੂ ਕੀਤਾ ਜਾਵੇਗਾ। ਇਸ ਕਮੇਟੀ ਦੇ ਅਹੁਦੇਦਾਰਾਂ ਨੂੰ ਵੱਖਰੇ ਤੌਰ ਉਤੇ ਕੋਈ ਭੱਤਾ ਜਾਂ ਲਾਭ ਨਹੀਂ ਮਿਲੇਗਾ।

ਨਵੀਂ ਕਮੇਟੀ ਜਰੀਏ ਪੰਜਾਬ ਸਰਕਾਰ ਵਲੋਂ ਦਿੱਲੀ ਸਰਕਾਰ ਨਾਲ ਨਾਲੇਜ ਸ਼ੇਅਰਿੰਗ ਸਮਝੌਤੇ ਤੇ ਫੋਕਸ ਕੀਤਾ ਜਾਵੇਗਾ। ਇਹ ਸਮਝੌਤਾ ਅਪ੍ਰੈਲ ਮਹੀਨੇ ਵਿਚ ਹੋਇਆ ਸੀ। ਹਾਲਾਂਕਿ ਉਸਦੇ ਕਈ ਮਹੀਨੇ ਬਾਅਦ ਵੀ ਜਮੀਨੀ ਪੱਧਰ ਤੇ ਕੁਝ ਵੀ ਦੇਖਣ ਨੂੰ ਨਹੀਂ ਮਿਲਿਆ। ਨਵੀਂ ਕਮੇਟੀ ਜ਼ਰੀਏ ਸਿੱਖਿਆ ਤੇ ਸਿਹਤ ਵਿਚ ਬਦਲਾਅ ਨੂੰ ਲਾਗੂ ਕੀਤਾ ਜਾਵੇਗਾ।