ਰਾਹੁਲ ਗਾਂਧੀ ਹੁਣ ਭਾਰਤ ਨਿਆਂ ਯਾਤਰਾ ਕਰਨਗੇ ਸ਼ੁਰੂ, 14 ਸੂਬਿਆਂ ‘ਚੋਂ ਲੰਘੇਗੀ ਯਾਤਰਾ

0
194

ਨਵੀਂ ਦਿੱਲੀ, 27 ਦਸੰਬਰ | ਭਾਰਤ ਜੋੜੋ ਯਾਤਰਾ ਤੋਂ ਬਾਅਦ ਕਾਂਗਰਸ MP ਰਾਹੁਲ ਗਾਂਧੀ ਨਵੇਂ ਸਾਲ ‘ਚ ਭਾਰਤ ਨਿਆਂ ਯਾਤਰਾ ਦੀ ਸ਼ੁਰੂਆਤ ਕਰਨਗੇ। ਇਹ 14 ਜਨਵਰੀ ਨੂੰ ਮਣੀਪੁਰ ਤੋਂ ਸ਼ੁਰੂ ਹੋ ਕੇ 20 ਮਾਰਚ ਨੂੰ ਮੁੰਬਈ ਵਿਚ ਸਮਾਪਤ ਹੋਵੇਗੀ। ਇਸ ਦੌਰਾਨ ਇਹ ਯਾਤਰਾ 16 ਸੂਬਿਆਂ ਨੂੰ ਕਵਰ ਕਰੇਗੀ। ਰਾਹੁਲ ਗਾਂਧੀ 6 ਹਜ਼ਾਰ ਕਿਲੋਮੀਟਰ ਤੋਂ ਵੱਧ ਦਾ ਸਫਰ ਬੱਸ ਅਤੇ ਪੈਦਲ ਕਰਨਗੇ।

कांग्रेस की भारत जोड़ो यात्रा में शामिल हुईं रोहित वेमुला की मां, कहा- एकजुटता दिखाई दे रही - Rohit Vemula mother joins Bharat Jodo Yatra Congress shares photo rahul Gandhi ntc - AajTakਰਾਹੁਲ ਗਾਂਧੀ ਦੀ ਭਾਰਤ ਨਿਆਂ ਯਾਤਰਾ ਮਣੀਪੁਰ ਤੋਂ ਸ਼ੁਰੂ ਹੋ ਕੇ ਮੁੰਬਈ ‘ਚ ਸਮਾਪਤ ਹੋਵੇਗੀ। ਕਾਂਗਰਸ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਇਸ ਯਾਤਰਾ ‘ਚ ਵੀ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਵਾਂਗ ਨੌਜਵਾਨਾਂ, ਔਰਤਾਂ ਅਤੇ ਹਾਸ਼ੀਏ ‘ਤੇ ਮੌਜੂਦ ਲੋਕਾਂ ਨਾਲ ਗੱਲਬਾਤ ਕਰਨਗੇ।

ਕਾਂਗਰਸ ਪਾਰਟੀ ਨੇ ਕਿਹਾ ਕਿ ਨਿਆਂ ਯਾਤਰਾ 6200 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ। ਇਹ ਮਣੀਪੁਰ, ਨਾਗਾਲੈਂਡ, ਅਸਾਮ, ਮੇਘਾਲਿਆ, ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਉੜੀਸਾ, ਛੱਤੀਸਗੜ੍ਹ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਗੁਜਰਾਤ ਅਤੇ ਅਖੀਰ ਵਿਚ ਮਹਾਰਾਸ਼ਟਰ ਦੇ ਸੂਬਿਆਂ ਵਿਚੋਂ ਲੰਘੇਗੀ। ਇਹ ਯਾਤਰਾ 14 ਸੂਬਿਆਂ ਤੇ 85 ਜ਼ਿਲ੍ਹਿਆਂ ਨੂੰ ਕਵਰ ਕਰੇਗੀ।

ਵੇਖੋ ਵੀਡੀਓ

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)