ਬਿਨਾਂ ਡਰਾਈਵਰ ਪੰਜਾਬ ਪਹੁੰਚੀ ਟਰੇਨ ਮਾਮਲੇ ਵਿਚ 6 ਲੋਕਾਂ ਨੂੰ ਕੀਤਾ ਮੁਅੱਤਲ

0
985

ਚੰਡੀਗੜ੍ਹ, 26 ਫਰਵਰੀ | ਜੰਮੂ-ਕਸ਼ਮੀਰ ਦੇ ਕਠੂਆ ਤੋਂ ਮਾਲ ਗੱਡੀ (14806R) ਬਿਨਾਂ ਡਰਾਈਵਰ – ਗਾਰਡ ਦੇ ਪੰਜਾਬ ਪਹੁੰਚੀ ਸੀ। ਇਸ ਸਬੰਧੀ ਰੇਲਵੇ ਵਿਭਾਗ ਨੇ ਕਾਰਵਾਈ ਕੀਤੀ ਹੈ। ਜਾਣਕਾਰੀ ਅਨੁਸਾਰ ਵਿਭਾਗ ਨੇ ਉਕਤ ਮਾਮਲੇ ਵਿਚ ਕਠੂਆ ਰੇਲਵੇ ਸਟੇਸ਼ਨ ਦੇ ਸਟੇਸ਼ਨ ਮਾਸਟਰ, ਲੋਕੋ ਪਾਇਲਟ ਅਤੇ ਸਹਾਇਕ ਲੋਕੋ ਪਾਇਲਟ ਸਮੇਤ 6 ਲੋਕਾਂ ਨੂੰ ਮੁਅੱਤਲ ਕਰ ਦਿੱਤਾ ਹੈ। ਫ਼ਿਰੋਜ਼ਪੁਰ ਡਵੀਜ਼ਨ ਦੇ ਡੀਆਰਐਮ ਸੰਜੇ ਸਾਹੂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।

ਗੱਲਬਾਤ ਕਰਦਿਆਂ ਡੀਆਰਐਮ ਨੇ ਕਿਹਾ ਕਿ ਹੁਣ ਤੱਕ ਬਣਾਈ ਗਈ ਕਮੇਟੀ ਇਹ ਪਤਾ ਲਗਾਉਣ ਵਿਚ ਰੁੱਝੀ ਹੋਈ ਹੈ ਕਿ ਇੰਜਣ ਬੰਦ ਹੋਣ ਦੇ ਬਾਵਜੂਦ ਕਠੂਆ ਰੇਲਵੇ ਸਟੇਸ਼ਨ ਤੋਂ ਫਰੈਸ਼ਰ ਮਾਲ ਗੱਡੀ ਉਚੀ ਬੱਸੀ ਕਿਵੇਂ ਪਹੁੰਚੀ। ਉਨ੍ਹਾਂ ਕਿਹਾ ਕਿ ਕਠੂਆ ਰੇਲਵੇ ਸਟੇਸ਼ਨ ਦੇ ਸਟੇਸ਼ਨ ਮਾਸਟਰ, ਇੰਜਣ ਲੋਕੋ ਪਾਇਲਟ ਅਤੇ ਸਹਾਇਕ ਲੋਕੋ ਪਾਇਲਟ ਸਮੇਤ 6 ਲੋਕਾਂ ਨੂੰ ਮੁਅੱਤਲ ਕਰ ਦਿੱਤਾ ਹੈ।

ਫ਼ਿਰੋਜ਼ਪੁਰ ਡਵੀਜ਼ਨ ਦੇ ਡੀਆਰਐਮ ਸਾਹੂ ਨੇ ਕਿਹਾ ਕਿ ਜਦੋਂ ਰੇਲਗੱਡੀ ਸਟੇਸ਼ਨ ਤੋਂ ਰਵਾਨਾ ਹੋਈ ਤਾਂ ਪੰਜਾਬ, ਹਿਮਾਚਲ ਅਤੇ ਜੰਮੂ ਦੇ ਕੰਟਰੋਲ ਰੂਮਾਂ ਨੂੰ ਤੁਰੰਤ ਅਲਰਟ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਰਸਤੇ ਵਿਚ ਆਉਣ ਵਾਲੇ ਸਾਰੇ ਰੇਲਵੇ ਫਾਟਕਾਂ ਨੂੰ ਬੰਦ ਰੱਖਣ ਅਤੇ ਚੌਕਸ ਰਹਿਣ ਲਈ ਕਿਹਾ ਗਿਆ।