ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਵੱਲੋਂ ਓਡੀਸ਼ਾ ਟਰੇਨ ਹਾਦਸੇ ‘ਚ ਮ੍ਰਿਤਕਾਂ ਤੇ ਜ਼ਖਮੀਆਂ ਲਈ ਮੁਆਵਜ਼ੇ ਦਾ ਐਲਾਨ

0
423

ਬਾਲਾਸੋਰ | ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਵੱਲੋਂ ਓਡੀਸ਼ਾ ਟਰੇਨ ਹਾਦਸੇ ‘ਚ ਮ੍ਰਿਤਕਾਂ ਤੇ ਜ਼ਖਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਮ੍ਰਿਤਕਾਂ ਦੇ ਵਾਰਿਸਾਂ ਨੂੰ 10 ਲੱਖ ਰੁਪਏ, ਗੰਭੀਰ ਜ਼ਖਮੀਆਂ ਲਈ 2 ਲੱਖ ਰੁਪਏ ਤੇ ਮਾਮੂਲੀ ਜ਼ਖਮੀਆਂ ਨੂੰ 50 ਹਜ਼ਾਰ ਦਿੱਤੇ ਜਾਣਗੇ। ਦੱਸ ਦਈਏ ਕਿ ਓਡੀਸ਼ਾ ਦੇ ਬਾਲਾਸੋਰ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 233 ਹੋ ਗਈ ਹੈ। 900 ਤੋਂ ਵੱਧ ਯਾਤਰੀ ਗੰਭੀਰ ਜ਼ਖ਼ਮੀ ਹੋਏ ਹਨ। ਰਾਤ ਤੋਂ ਇਥੇ ਬਚਾਅ ਕਾਰਜ ਜਾਰੀ ਹੈ। ਹਸਪਤਾਲਾਂ ਵਿਚ ਜ਼ਖ਼ਮੀ ਹੀ ਜ਼ਖਮੀ ਪਏ ਹਨ। ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਟਰੇਨ ਦੇ ਡੱਬਿਆਂ ‘ਚ ਵੱਡੀ ਗਿਣਤੀ ‘ਚ ਯਾਤਰੀ ਫਸੇ ਹੋਏ ਹਨ, ਜਿਨ੍ਹਾਂ ਨੂੰ ਬਚਾਉਣ ਲਈ ਸਥਾਨਕ ਲੋਕ ਹੀ ਇਕੱਠੇ ਹੋਏ ਹਨ।

Central Government Recovered Rs 1.25 Lakh Crore Black Money Says Ashwini  Vaishnav | 'केंद्र ने बरामद किया 1.25 लाख करोड़ रुपये काला धन', अश्विनी  वैष्णव बोले- शॉर्टकट राजनीति नहीं ...



ਇਕ ਰੇਲਵੇ ਅਧਿਕਾਰੀ ਨੇ ਦੱਸਿਆ ਕਿ ਹਾਵੜਾ ਜਾ ਰਹੀ 12864 ਬੇਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈਸ ਦੇ ਕਈ ਡੱਬੇ ਸ਼ੁੱਕਰਵਾਰ ਸ਼ਾਮ ਨੂੰ ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ ਦੇ ਬਹਾਨਾਗਾ ਬਾਜ਼ਾਰ ਵਿਚ ਪਟੜੀ ਤੋਂ ਉਤਰ ਗਏ ਅਤੇ ਇਕ ਹੋਰ ਪਟੜੀ ‘ਤੇ ਡਿੱਗ ਗਏ। ਪਟੜੀ ਤੋਂ ਉਤਰੇ ਇਹ ਡੱਬੇ 12841 ਸ਼ਾਲੀਮਾਰ-ਚੇਨਈ ਕੋਰੋਮੰਡਲ ਐਕਸਪ੍ਰੈਸ ਨਾਲ ਟਕਰਾ ਗਏ ਅਤੇ ਇਸ ਦੇ ਡੱਬੇ ਵੀ ਪਲਟ ਗਏ।

ਅਧਿਕਾਰੀ ਨੇ ਦੱਸਿਆ ਕਿ ਕੋਰੋਮੰਡਲ ਐਕਸਪ੍ਰੈਸ ਦੇ ਡੱਬੇ ਪਟੜੀ ਤੋਂ ਉਤਰਨ ਤੋਂ ਬਾਅਦ ਇਕ ਮਾਲ ਰੇਲਗੱਡੀ ਨਾਲ ਟਕਰਾਅ ਗਏ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਫਿਲਹਾਲ ਇਸ ਰੂਟ ‘ਤੇ ਸਾਰੀਆਂ ਟਰੇਨਾਂ ਨੂੰ ਰੋਕ ਦਿਤਾ ਗਿਆ ਹੈ। ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਮਾਮਲੇ ਦੀ ਜਾਂਚ ਦਾ ਪਤਾ ਲਗਾਉਣ ਲਈ ਉੱਚ ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਹਨ ਕਿ ਹਾਦਸਾ ਕਿਵੇਂ ਵਾਪਰਿਆ। ਓਡੀਸ਼ਾ ਦੇ ਸੂਚਨਾ ਅਤੇ ਜਨ ਸੰਪਰਕ ਵਿਭਾਗ ਨੇ ਦੱਸਿਆ ਕਿ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਇਕ ਦਿਨ ਦੇ ਸਰਕਾਰੀ ਸੋਗ ਦਾ ਹੁਕਮ ਦਿੱਤਾ ਹੈ। ਇਸ ਲਈ ਪੂਰੇ ਸੂਬੇ ਵਿਚ 3 ਜੂਨ ਨੂੰ ਕੋਈ ਤਿਉਹਾਰ ਨਹੀਂ ਮਨਾਇਆ ਜਾਵੇਗਾ।

ਵੇਖੋ ਵੀਡੀਓ