ਪਟਿਆਲਾ | ਪੰਜਾਬ ‘ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਪਟਿਆਲਾ ਵਿਚ ਪ੍ਰਸ਼ਾਸਨ ਨੇ ਮਦਦ ਲਈ ਫ਼ੌਜ ਬੁਲਾ ਲਈ ਹੈ। ਜਿਥੇ ਫੌਜ ਨੇ ਅੱਧੀ ਰਾਤ ਨੂੰ ਰਾਜਪੁਰਾ ਦੀ ਚਿਤਕਾਰਾ ਯੂਨੀਵਰਸਿਟੀ ਵਿਚ ਫਸੇ 2 ਹਜ਼ਾਰ ਵਿਦਿਆਰਥੀਆਂ ਨੂੰ ਬਾਹਰ ਕੱਢਿਆ ਹੈ।
ਡੀਸੀ ਸਾਕਸ਼ੀ ਸਾਹਨੀ, ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ, ਐਸ.ਡੀ.ਐਮ. ਚਰਨਜੀਤ ਸਿੰਘ ਸਮੇਤ ਅਧਿਕਾਰੀ ਅੱਧੀ ਰਾਤ ਤੱਕ ਫੀਲਡ ਵਿਚ ਡਟੇ ਰਹੇ। ਮੰਡੀ ਵਿਚ ਲੋਕਾਂ ਦੇ ਪਸ਼ੂਆਂ ਦੀ ਸੰਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਵਿਧਾਇਕ ਅਜੀਤਪਾਲ ਕੋਹਲੀ ਨਾਲ ਗੋਪਾਲ ਕਾਲੋਨੀ ਦਾ ਦੌਰਾ ਕੀਤਾ ਜਿਥੇ ਪਾਣੀ ਭਰਿਆ ਹੋਇਆ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਣ ‘ਤੇ ਉਨ੍ਹਾਂ ਨਾਲ ਜਾਂ ਹੈਲਪਲਾਈਨ 0175-2311321 ‘ਤੇ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ, ਅਸੀਂ ਸਥਿਤੀ ‘ਤੇ ਨਜ਼ਰ ਰੱਖ ਰਹੇ ਹਾਂ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ