<p><strong>ਚੰਡੀਗੜ੍ਹ&comma; 3 ਦਸੰਬਰ &vert;<&sol;strong> ਪੰਜਾਬ ਵਿਚ ਮੀਂਹ ਨੇ ਦਸਤਕ ਦੇ ਦਿੱਤੀ ਹੈ। ਦਰਅਸਲ ਅੱਜ ਸਵੇਰੇ ਅੰਮ੍ਰਿਤਸਰ ਦੇ ਕੁਝ ਇਲਾਕਿਆਂ &&num;8216&semi;ਚ ਹਲਕੀ ਬਾਰਿਸ਼ ਹੋਈ&comma; ਜਿਸ ਕਾਰਨ ਠੰਡ ਵਧ ਗਈ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਵੈਸਟਰਨ ਡਿਸਟਰਬੈਂਸ ਟਰਫ ਪਾਕਿਸਤਾਨ-ਅਫਗਾਨਿਸਤਾਨ ਸਰਹੱਦ ਦੇ ਨਾਲ ਸਰਗਰਮ ਹੋ ਗਿਆ ਹੈ ਪਰ ਇਹ ਬਹੁਤ ਕਮਜ਼ੋਰ ਸਥਿਤੀ ਵਿਚ ਹੈ&comma; ਜਿਸ ਕਾਰਨ ਅੱਜ ਸਵੇਰੇ ਹਲਕੀ ਬਾਰਿਸ਼ ਹੋਈ ਹੈ।<&sol;p>&NewLine;<p>ਭਾਵੇਂ ਦਸੰਬਰ ਦਾ ਮਹੀਨਾ ਸ਼ੁਰੂ ਹੋ ਗਿਆ ਹੈ ਪਰ ਠੰਡ ਅਜੇ ਇੰਨੀ ਜ਼ਿਆਦਾ ਨਹੀਂ ਪਈ ਹੈ। ਹੋਰ ਸ਼ਹਿਰਾਂ ਵਿਚ ਤੇਜ਼ ਧੁੱਪ ਕਾਰਨ ਦੁਪਹਿਰ ਵੇਲੇ ਗਰਮੀ ਵੀ ਮਹਿਸੂਸ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ &&num;8216&semi;ਚ ਮੀਂਹ ਅਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ&comma; ਜਿਸ ਦਾ ਅਸਰ ਪੰਜਾਬ ਦੇ ਮੌਸਮ &&num;8216&semi;ਤੇ ਵੀ ਪਵੇਗਾ ਅਤੇ ਤਾਪਮਾਨ &&num;8216&semi;ਚ ਹਲਕੀ ਗਿਰਾਵਟ ਆ ਸਕਦੀ ਹੈ। ਭਾਵੇਂ ਅੱਜ ਸਰਹੱਦੀ ਇਲਾਕਿਆਂ ਵਿਚ ਹਲਕੀ ਬਾਰਿਸ਼ ਹੋਈ ਪਰ ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਮੀਂਹ ਪੈਣ ਦੀ ਸੰਭਾਵਨਾ ਬਹੁਤ ਘੱਟ ਹੈ।<&sol;p>&NewLine;<p>ਦੂਜੇ ਪਾਸੇ ਪੰਜਾਬ ਅਤੇ ਚੰਡੀਗੜ੍ਹ ਵਿਚ ਪਰਾਲੀ ਸਾੜਨ ਦੀਆਂ ਘੱਟ ਘਟਨਾਵਾਂ ਦਰਜ ਕੀਤੀਆਂ ਗਈਆਂ ਹਨ&comma; ਜਿਸ ਕਾਰਨ ਹਵਾ ਪ੍ਰਦੂਸ਼ਣ ਵਿਚ ਸੁਧਾਰ ਹੋ ਰਿਹਾ ਹੈ। ਸਰਕਾਰ ਦਾ ਅਨੁਮਾਨ ਹੈ ਕਿ ਇਸ ਸਾਲ 70 ਫੀਸਦੀ ਘੱਟ ਪਰਾਲੀ ਸਾੜੀ ਗਈ ਹੈ। ਪੰਜਾਬ ਵਿਚ AQI ਦੀ ਗੱਲ ਕਰੀਏ ਤਾਂ ਇਹ ਸੂਬੇ ਵਿਚ 200 ਤੋਂ ਘੱਟ ਪਾਇਆ ਗਿਆ&comma; ਜਦੋਂਕਿ ਬਠਿੰਡਾ ਵਿਚ AQI 72 ਅਤੇ ਖੰਨਾ ਵਿਚ 97 ਦਰਜ ਕੀਤਾ ਗਿਆ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;