ਪੰਜਾਬ ‘ਚ 31 ਜਨਵਰੀ ਤੋਂ 4 ਫਰਵਰੀ ਦਰਮਿਆਨ ਬਾਰਿਸ਼ ਦੀ ਚਿਤਾਵਨੀ, ਇਹ ਇਲਾਕੇ ਹੋਣਗੇ ਜ਼ਿਆਦਾ ਪ੍ਰਭਾਵਿਤ

0
937

ਚੰਡੀਗੜ੍ਹ, 30 ਜਨਵਰੀ| ਪੰਜਾਬ, ਹਰਿਆਣਾ ਸਣੇ ਉੱਤਰ ਭਾਰਤ ਵਿੱਚ ਕਈ ਦਿਨਾਂ ਮਗਰੋਂ ਨਿਕਲੀ ਧੁੱਪ ਨੇ ਕੜਾਕੇ ਦੀ ਠੰਡ ਤੋਂ ਰਾਹਤ ਦਿੱਤੀ ਹੈ। ਧੁੁੱਪ ਮਗਰੋਂ ਤਾਪਮਾਨ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਕਈ ਹੋਰ ਰਾਜਾਂ ਵਿੱਚ ਕੁਝ ਦਿਨਾਂ ਤੱਕ ਧੁੰਦ ਅਤੇ ਸੀਤ ਲਹਿਰ ਦਾ ਪ੍ਰਕੋਪ ਰਹੇਗਾ। ਪਰ ਉਸ ਤੋਂ ਬਾਅਦ ਸਥਿਤੀ ਸੁਧਰ ਜਾਵੇਗੀ।

ਇਸ ਤੋਂ ਇਲਾਵਾ ਜੰਮੂ-ਕਸ਼ਮੀਰ ‘ਚ 31 ਜਨਵਰੀ ਤੱਕ ਭਾਰੀ ਮੀਂਹ ਦਾ ਅਲਰਟ ਹੈ। ਜਦੋਂ ਕਿ ਉੱਤਰਾਖੰਡ, ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਵਿੱਚ 31 ਜਨਵਰੀ ਤੋਂ 4 ਫਰਵਰੀ ਦਰਮਿਆਨ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।