ਚੰਡੀਗੜ੍ਹ| ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਪੈ ਰਹੇ ਮੀਂਹ ਨੇ ਮੌਸਮ ਤਾਂ ਠੰਡਾ ਕਰ ਦਿੱਤਾ ਪਰ ਮੀਂਹ ਨੇ ਭਿਆਨਕ ਤਬਾਹੀ ਵੀ ਮਚਾਈ ਹੈ। ਜਿਥੇ ਵੀ ਨਜ਼ਰ ਮਾਰੋ ਚਾਰੇ ਪਾਸੇ ਪਾਣੀ ਦੀਆਂ ਦਿਲ ਦਹਿਲਾ ਦੇਣ ਵਾਲੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਚੰਡੀਗੜ੍ਹ, ਪੰਚਕੂਲਾ, ਮੁਹਾਲੀ ਚਾਰੋ ਪਾਸੇ ਪ੍ਰਸ਼ਾਸਨ ਦੇ ਦਾਅਵੇ ਫੇਲ੍ਹ ਸਾਬਿਤ ਹੋਏ। ਲੋਕਾਂ ਦੀ ਘਰ ਰੁੜ ਗਏ, ਕਾਰਾਂ ਕਿਸ਼ਤੀ ਵਾਂਗ ਤੈਰਨ ਲਗਈਆਂ ਅਤੇ ਕਿਸਾਨਾਂ ਦੀ ਫਸਲ ਬਰਬਾਦ ਹੋ ਗਈ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਅਲਰਟ ਜਾਰੀ
ਹਿਮਾਚਲ ਪ੍ਰਦੇਸ਼ ਵਿੱਚ ਪੈ ਰਹੇ ਮੀਂਹ ਦਾ ਅਸਰ ਪੰਜਾਬ ਦੇ ਦਰਿਆਵਾਂ ਵਿੱਚ ਵਧੇ ਪਾਣੀ ਦੇ ਵਹਾਅ ਤੋਂ ਸਾਫ ਦੇਖਿਆ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਲੋਕਾਂ ਨੂੰ ਦਰਿਆ ਦੇ ਨੇੜੇ ਨਾ ਜਾਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਘਰੇ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।
ਭਾਰੀ ਮੀਂਹ ਕਾਰਨ ਚੰਡੀਗੜ੍ਹ ਵਿੱਚ ਪਹਿਲੀ ਵਾਰ ਸੁਖਨਾ ਝੀਲ ਵਿੱਚ ਪਾਣੀ ਦਾ ਸਭ ਤੋਂ ਵੱਧ ਵਹਾਅ ਦੇਖਣ ਨੂੰ ਮਿਲਿਆ। ਅਜਿਹੇ ‘ਚ ਪੂਰੇ ਪੰਜਾਬ ਅਤੇ ਚੰਡੀਗੜ੍ਹ ‘ਚ 13 ਜੁਲਾਈ ਤੱਕ ਸਕੂਲ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।
ਭਾਖੜਾ ਡੈਮ ਇਸ ਸਮੇਂ 1621 ਫੁੱਟ ‘ਤੇ ਹੈ ਅਤੇ ਪਿਛਲੇ ਦੋ ਦਿਨਾਂ ‘ਚ ਪਾਣੀ ਦਾ ਪੱਧਰ ਕਰੀਬ 20 ਫੁੱਟ ਵਧ ਗਿਆ ਹੈ। ਗੇਟ ਦਾ ਪੱਧਰ 1645 ਫੁੱਟ ਹੈ ਅਤੇ ਹਰ ਘੰਟੇ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਬੀਬੀਐਮਬੀ ਨੂੰ ਕਿਹਾ ਗਿਆ ਹੈ ਕਿ ਡੈਮ ਵਿੱਚੋਂ ਕੋਈ ਵੀ ਪਾਣੀ ਨਾ ਛੱਡਿਆ ਜਾਵੇ ਕਿਉਂਕਿ ਇਸ ਵਿੱਚ ਮੌਜੂਦਾ ਪੱਧਰ ਤੋਂ ਇਲਾਵਾ 20 ਫੁੱਟ ਤੋਂ ਵੱਧ ਪਾਣੀ ਰੱਖਣ ਦੀ ਸਮਰੱਥਾ ਹੈ। ਹੇਠਾਂ ਵੱਲ ਪਾਣੀ ਛੱਡਣ ਨਾਲ ਲੁਧਿਆਣਾ ਦੀ ਸਤਲੁਜ ਪੱਟੀ ਅਤੇ ਆਨੰਦਪੁਰ ਸਾਹਿਬ ਅਤੇ ਰੋਪੜ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਜਾਨ-ਮਾਲ ਨੂੰ ਖਤਰਾ ਹੋ ਸਕਦਾ ਹੈ।
ਮੀਂਹ ਕਾਰਨ ਕਿਸਾਨ ਪ੍ਰੇਸ਼ਾਨ, ਫਸਲਾਂ ਦਾ ਨੁਕਸਾਨ
ਪੰਜਾਬ ਵਿੱਚ ਲਗਾਤਾਰ ਹੋ ਰਹੇ ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ। ਬਾਰਿਸ਼ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਬਰਸਾਤ ਕਾਰਨ ਕਿਸਾਨਾਂ ਦੇ ਝੋਨੇ ਅਤੇ ਮੱਕੀ ਦੀ ਫ਼ਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਤੋਂ ਮਦਦ ਦੀ ਗੁਹਾਰ ਵੀ ਲਗਾਈ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ