ਚੰਡੀਗੜ੍ਹ, 23 ਜਨਵਰੀ| ਪੰਜਾਬ ਕਾਂਗਰਸ ਵਿਚ ਇਕ ਵਾਰ ਫਿਰ ਕਾਟੋ-ਕਲੇਸ਼ ਪੈਦਾ ਹੋ ਗਿਆ ਹੈ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਇਕ ਵਾਰ ਫਿਰ ਖੜਕ ਪਈ ਹੈ।
ਨਵਜੋਤ ਸਿੰਘ ਸਿੱਧੂ ਵਲੋਂ ਵੱਖਰੀ ਰੈਲੀ ਕੱਢਣ ਉਤੇ ਪੰਜਾਬ ਕਾਂਗਰਸ ਪ੍ਰਧਾਨ ਭੜਕ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਜੋ ਵੀ ਪਾਰਟੀ ਵਿਰੋਧੀ ਕਾਰਵਾਈਆਂ ਕਰੇਗਾ, ਉਸਨੂੰ ਪਾਰਟੀ ਵਿਚੋਂ ਕੱਢ ਕੇ ਬਾਹਰ ਮਾਰਿਆ ਜਾਵੇਗਾ।
ਵੜਿੰਗ ਨੇ ਕਿਹਾ ਕਿ ਪਾਰਟੀ ਵਿਰੋਧੀਆਂ ਨੂੰ ਕੋਈ ਨੋਟਿਸ ਨਹੀਂ ਦਿੱਤਾ ਜਾਵੇਗਾ, ਸਗੋਂ ਸਿੱਧਾ ਬਾਹਰ ਦਾ ਰਾਸਤਾ ਦਿਖਾ ਦਿੱਤਾ ਜਾਵੇਗਾ।