ਕੁਲਬੀਰ ਜ਼ੀਰਾ ਦੀ ਗ੍ਰਿਫਤਾਰੀ ‘ਤੇ ਭੜਕੇ ਰਾਜਾ ਵੜਿੰਗ, ਕਿਹਾ-ਸਰਕਾਰ ਸਾਡੀ ਆਵਾਜ਼ ਦਬਾਉਣਾ ਚਾਹੁੰਦੀ ਹੈ, ਪਰ ਅਸੀਂ ਚੁੱਪ ਨਹੀਂ ਬੈਠਾਂਗੇ

0
450

ਚੰਡੀਗੜ੍ਹ, 17 ਅਕਤੂਬਰ| ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਗ੍ਰਿਫਤਾਰੀ ਨੂੰ ਘਿਨਾਉਣੀ ਰਾਜਨੀਤੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਧੱਕੇਸ਼ਾਹੀ ਨਾਲ ਸਾਡੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਪਰ ਅਸੀਂ ਚੁੱਪ ਨਹੀਂ ਰਹਾਂਗੇ। ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰ ਦਾ ਡਰ ਸਾਫ਼ ਝਲਕ ਰਿਹਾ ਹੈ। 

ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ ਕਿ ਸਾਬਕਾ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਗ੍ਰਿਫਤਾਰੀ ਨਿੰਦਣਯੋਗ ਹੀ ਨਹੀਂ, ਸਗੋਂ ਇਸ ਸਰਕਾਰ ਦੀ ਘਿਨਾਉਣੀ ਰਾਜਨੀਤੀ ਨੂੰ ਵੀ ਦਰਸਾਉਂਦੀ ਹੈ।

ਸਰਕਾਰ ਦਾ ਡਰ ਸਾਫ਼ ਝਲਕ ਰਿਹਾ ਹੈ। ਜ਼ੀਰਾ ਸਾਬ ‘ਤੇ ਉਨ੍ਹਾਂ ਸਰਕਾਰੀ ਅਧਿਕਾਰੀਆਂ ਵਿਰੁੱਧ ਪ੍ਰਦਰਸ਼ਨ ਕਰਨ ਲਈ ਮੁਕੱਦਮਾ ਦਰਜ ਕੀਤਾ ਹੈ, ਜੋ ਆਪਣੀ ਡਿਊਟੀ ਨਹੀਂ ਨਿਭਾਅ ਰਹੇ ਸਨ। ਆਪ ਸਰਕਾਰ ਧੱਕੇਸ਼ਾਹੀ ਨਾਲ ਸਾਡੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਪਰ ਅਸੀਂ ਚੁੱਪ ਨਹੀਂ ਰਹਾਂਗੇ, ਇਸ ਬਦਲਾਖੋਰੀ ਵਿਰੁੱਧ ਪੰਜਾਬ ਕਾਂਗਰਸ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।