ਲੁਧਿਆਣਾ | ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਪੰਨੂ ਦੇ ਗਲ ਵਿੱਚ ਛਿੱਤਰਾਂ ਦਾ ਹਾਰ ਪਾਵੇਗਾ ਤਾਂ ਉਸ ਨੂੰ ਇੱਕ ਲੱਖ ਡਾਲਰ ਦਾ ਇਨਾਮ ਦਿੱਤਾ ਜਾਵੇਗਾ। ਇਹ ਐਲਾਨ ਪੰਨੂ ਵੱਲੋਂ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਰੋਕਣ ਦੀ ਧਮਕੀ ਦੇ ਜਵਾਬ ਵਿੱਚ ਦਿੱਤਾ ਗਿਆ ਹੈ। ਰਾਜਾ ਵੜਿੰਗ ਖੰਨਾ ਵਿਖੇ ਭਾਰਤ ਜੋੜੋ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਆਏ ਸੀ। ਖੰਨਾ ਵਿਖੇ ਇਹ ਯਾਤਰਾ 11 ਜਨਵਰੀ ਨੂੰ ਆਵੇਗੀ ਤੇ ਰਾਤ ਨੂੰ ਇੱਥੇ ਸਟੇ ਹੋਵੇਗੀ।
ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਅੰਦਰ ਇਹ ਯਾਤਰਾ 10 ਜਨਵਰੀ ਨੂੰ ਪ੍ਰਵੇਸ਼ ਕਰੇਗੀ। ਫ਼ਤਹਿਗੜ੍ਹ ਸਾਹਿਬ ਵਿਖੇ ਇਹ ਯਾਤਰਾ 10 ਜਨਵਰੀ ਨੂੰ ਆਵੇਗੀ ਤੇ 11 ਜਨਵਰੀ ਨੂੰ ਖੰਨਾ ਆਵੇਗੀ। ਇਸ ਦੌਰਾਨ ਰਾਜਾ ਵੜਿੰਗ ਨੇ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਪੰਨੂ ਦੇ ਗਲ ਵਿੱਚ ਛਿੱਤਰਾਂ ਦਾ ਹਾਰ ਪਾਵੇਗਾ ਤਾਂ ਉਸ ਨੂੰ ਇੱਕ ਲੱਖ ਡਾਲਰ ਦਾ ਇਨਾਮ ਦਿੱਤਾ ਜਾਵੇਗਾ।