ਜੋਧਪੁਰ/ਬਾੜਮੇਰ । ਰਾਜਸਥਾਨ ਦੇ ਬਾੜਮੇਰ ‘ਚ ਜੋਧਪੁਰ ਨੈਸ਼ਨਲ ਹਾਈਵੇ ‘ਤੇ ਅੱਜ (ਬੁੱਧਵਾਰ) ਇਕ ਵੱਡਾ ਹਾਦਸਾ ਵਾਪਰਿਆ, ਜਿਥੇ ਇਕ ਪ੍ਰਾਈਵੇਟ ਬੱਸ ਤੇ ਟੈਂਕਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ।
ਟੱਕਰ ਕਾਰਨ ਦੋਵਾਂ ਵਾਹਨਾਂ ਨੂੰ ਅੱਗ ਲੱਗ ਗਈ, ਜਿਸ ਨਾਲ ਬੱਸ ਵਿੱਚ ਸਵਾਰ 12 ਲੋਕ ਜ਼ਿੰਦਾ ਸੜ ਗਏ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ‘ਚ ਕਈ ਲੋਕ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਐੱਸਪੀ ਦੀਪਕ ਭਾਰਗਵ ਨੇ ਦੱਸਿਆ ਕਿ ਹਾਦਸੇ ਵਿੱਚ 12 ਲੋਕਾਂ ਦੀ ਮੌਤ ਹੋਈ ਹੈ। ਮੌਕੇ ‘ਤੇ ਬਚਾਅ ਕਾਰਜ ਜਾਰੀ ਹਨ। ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਇਹ ਹਾਦਸਾ ਹੋਇਆ ਉਸ ਸਮੇਂ ਬੱਸ ‘ਚ 25 ਲੋਕ ਸਵਾਰ ਸਨ। ਟੱਕਰ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ, ਜਿਸ ਕਾਰਨ ਲੋਕ ਇਸ ਵਿੱਚ ਫਸ ਗਏ, ਕੁਝ ਲੋਕ ਖਿੜਕੀ ਤੋੜ ਕੇ ਬਾਹਰ ਨਿਕਲ ਗਏ।
ਵੇਖਦੇ ਦੀ ਵੇਖਦੇ ਬੱਸ ਨੂੰ ਲੱਗ ਗਈ ਅੱਗ
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ 10 ਲੋਕਾਂ ਨੂੰ ਬਾਹਰ ਕੱਢਿਆ। ਜਾਣਕਾਰੀ ਮੁਤਾਬਕ ਹਾਦਸੇ ਕਾਰਨ ਹਾਈਵੇ ‘ਤੇ ਲੰਮਾ ਜਾਮ ਲੱਗ ਗਿਆ, ਜਿਸ ਦੇ ਮੱਦੇਨਜ਼ਰ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ।
ਬੱਸ ‘ਚ ਸਵਾਰ ਇਕ ਯਾਤਰੀ ਨੇ ਦੱਸਿਆ ਕਿ ਬੱਸ ਬਲੋਤਰਾ ਤੋਂ ਸਵੇਰੇ 10 ਵਜੇ ਦੇ ਕਰੀਬ ਰਵਾਨਾ ਹੋਈ ਸੀ। ਹਾਈਵੇ ‘ਤੇ ਗਲਤ ਦਿਸ਼ਾ ਤੋਂ ਆ ਰਹੇ ਇਕ ਟੈਂਕਰ ਨੇ ਬੱਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਨੂੰ ਅੱਗ ਲੱਗ ਗਈ ਅਤੇ ਪੂਰੀ ਬੱਸ ਸੜ ਕੇ ਸੁਆਹ ਹੋ ਗਈ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ