ਮਾਨਸਾ ਦੇ ਰਾਜੇਸ਼ ਕੁਮਾਰ ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਨਾਲ ਮੁਠਭੇੜ ‘ਚ ਸ਼ਹੀਦ, ਪਰਿਵਾਰ ਨੂੰ 10 ਲੱਖ ਮੁਆਵਜ਼ਾ ਤੇ ਸਰਕਾਰੀ ਨੌਕਰੀ

    0
    1032

    ਚੰਡੀਗੜ੍ਹ. ਪੰਜਾਬ ਦੇ ਜ਼ਿਲ੍ਹਾ ਮਾਨਸਾ ਦੇ ਪਿੰਡ ਰਾਜਰਾਣਾ ਦੇ ਵਸਨੀਕ ਐਨ.ਕੇ. ਰਾਜੇਸ਼ ਕੁਮਾਰ, 21 ਆਰ.ਆਰ., ਜੋ ਹੰਦਵਾਰਾ ‘ਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਅੱਜ ਦੇਸ਼ ਦੀ ਰਾਖੀ ਕਰਦੇ ਹੋਏ ਸ਼ਹੀਦ ਹੋ ਗਏ।

    ਕੈਪਟਨ ਸਰਕਾਨ ਨੇ ਉਨ੍ਹਾਂ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਤੇ ਉਨ੍ਹਾਂ ਦੇ ਪਰਿਵਾਰ ‘ਚੋਂ ਕਿਸੇ ਇੱਕ ਨੂੰ ਸਰਕਾਰੀ ਨੌਕਰੀ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਐਨ.ਕੇ. ਰਾਜੇਸ਼ ਕੁਮਾਰ ਜੀ ਦੀ ਸ਼ਹਾਦਤ ਨੂੰ ਅਸੀਂ ਸਲਾਮ ਕਰਦੇ ਹਾਂ।

    ਜ਼ਿਕਰਯੋਗ ਹੈ ਕਿ ਅੱਜ ਸਵੇਰੇ ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਸੁਰੱਖਿਆ ਬਲਾਂ ਦੇ ਪੰਜ ਜਵਾਨ ਸ਼ਹੀਦ ਹੋ ਗਏ। ਇਸ ‘ਚ ਇੱਕ ਕਰਨਲ, ਇੱਕ ਮੇਜਰ, ਦੋ ਜਵਾਨ ਅਤੇ ਇੱਕ ਪੁਲਿਸ ਅਧਿਕਾਰੀ ਸ਼ਾਮਲ ਹਨ। ਇਸ ਦੌਰਾਨ ਜੈਸ਼ ਦੇ ਦੋ ਅੱਤਵਾਦੀ ਵੀ ਮਾਰੇ ਗਏ। ਪੂਰੇ ਖੇਤਰ ‘ਚ ਮੋਬਾਈਲ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਗਈ ਹੈ। ਹੰਦਵਾੜਾ ‘ਚ ਅਜੇ ਵੀ ਇਨਕਾਉਂਟਰ ਚੱਲ ਰਿਹਾ ਹੈ।
    ਛਾਂਗਮੁੱਲਾ ਖੇਤਰ ‘ਚ 5 ਤੋਂ 6 ਅੱਤਵਾਦੀਆਂ ਦੇ ਲੁਕੇ ਹੋਣ ਦੀਆਂ ਖਬਰਾਂ ਆਈਆਂ ਸਨ। 24 ਅਪ੍ਰੈਲ ਨੂੰ ਅੱਤਵਾਦੀਆਂ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ਘੁਸਪੈਠ ਕੀਤੀ ਸੀ। ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ। ਇਨ੍ਹਾਂ ਅੱਤਵਾਦੀਆਂ ਨਾਲ ਸੁਰੱਖਿਆ ਬਲਾਂ ਦਾ ਇਹ ਤੀਜਾ ਮੁਕਾਬਲਾ ਹੈ।