ਨਵੀਂ ਦਿੱਲੀ | 26 ਜਨਵਰੀ ਨੂੰ ਕਿਸਾਨ ਪਰੇਡ ਦੌਰਾਨ ਹੋਈ ਹਿੰਸਾ ਲਈ ਪੁਲਿਸ ਨੇ ਕਈ ਵੱਡੇ ਕਿਸਾਨ ਲੀਡਰਾਂ ਖਿਲਾਫ ਕੇਸ ਦਰਜ ਕਰ ਲਿਆ ਹੈ। ਕਿਸਾਨ ਲੀਡਰ ਦਰਸ਼ਨਪਾਲ, ਰਾਜਿੰਦਰ ਸਿੰਘ, ਬਲਬੀਰ ਰਾਜੇਵਾਲ, ਬੂਟਾ ਸਿੰਘ ਬੁਰਜਗਿੱਲ ਅਤੇ ਜੋਗਿੰਦਰ ਸਿੰਘ ਉਗਰਾਹਾਂ ਤੇ ਵਾਅਦਾਖਿਲਾਫ ਕਰਨ ਦੇ ਦੋਸ਼ ਹਨ।
ਪੁਲਿਸ ਦਾ ਕਹਿਣਾ ਹੈ ਕਿ ਕਿਸਾਨਾਂ ਨੇ ਟਰੈਕਟਰ ਰੈਲੀ ਲਈ ਜਾਰੀ NOC ਦੀ ਕਿਸਾਨਾਂ ਨੇ ਉਲੰਘਣਾ ਕੀਤੀ ਹੈ।ਇਸ FIR ਰਾਕੇਸ਼ ਟਿਕੈਤ ਦਾ ਨਾਮ ਵੀ ਸ਼ਾਮਲ।
ਦੂਜੇ ਪਾਸੇ ਪੁਲਿਸ ਨੇ 93 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। 200 ਲੋਕਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਦਿੱਲੀ ਪੁਲਿਸ ਵੱਲੋਂ ਹਿੰਸਾ ਸਬੰਧੀ ਦਰਜ ਕੀਤੀ ਗਈ ਐਫਆਈਆਰ ਵਿੱਚ ਲਿੱਖਿਆ ਹੈ ਕਿ ਟਰੈਕਟਰ ਰੈਲੀ ਲਈ ਪੁਲਿਸ ਵੱਲੋਂ ਜਾਰੀ ਐਨਓਸੀ ਦੀ ਪਾਲਣਾ ਨਹੀਂ ਕੀਤੀ ਗਈ ਸੀ।
ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin