ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਵੀ ਕਿਸਾਨ ਨਹੀਂ ਜਾਣਗੇ ਘਰ

0
761

ਨਵੀਂ ਦਿੱਲੀ | ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ, ਜਿਸ ਦਾ ਕਿਸਾਨ ਸੰਗਠਨ ਦੇ ਆਗੂ ਰਾਕੇਸ਼ ਟਿਕੈਤ ਨੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਐਲਾਨ ਨਾਲ ਸਰਕਾਰ ਨਾਲ ਗੱਲਬਾਤ ਦਾ ਰਾਹ ਖੁੱਲ੍ਹ ਗਿਆ ਹੈ ਪਰ ਕਿਸਾਨ ਅਜੇ ਘਰ ਨਹੀਂ ਜਾਣਗੇ।

ਟਿਕੈਤ ਨੇ ਦੱਸਿਆ ਕਿ ਇਸ ਤੋਂ ਪਹਿਲਾਂ 22 ਜਨਵਰੀ ਨੂੰ ਗੱਲਬਾਤ ਹੋਈ ਸੀ, ਜਿਸ ਵਿੱਚ ਇਹ ਫੈਸਲਾ ਕੀਤਾ ਗਿਆ ਸੀ ਕਿ ਤਿੰਨੇ ਖੇਤੀ ਕਾਨੂੰਨ ਰੱਦ ਕਰ ਦਿੱਤੇ ਜਾਣਗੇ ਤੇ ਫਿਰ ਇਕ ਕਮੇਟੀ ਬਣਾਈ ਜਾਵੇਗੀ, ਜੋ ਇਸ ਮਾਮਲੇ ‘ਤੇ ਅੱਗੇ ਵਿਚਾਰ ਕਰੇਗੀ।

ਉਨ੍ਹਾਂ ਕਿਹਾ, ”ਐੱਮਐੱਸਪੀ ‘ਤੇ ਕਮੇਟੀ ਨਹੀਂ, ਇਸ ‘ਤੇ ਗਾਰੰਟੀ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ। ਅਸੀਂ ਅਜੇ ਘਰ ਨਹੀਂ ਜਾਣਾ, ਕਾਗਜ਼ ਲੈ ਕੇ ਹੀ ਵਾਪਸ ਜਾਵਾਂਗੇ। ਇਸ ਦੇ ਨਾਲ ਹੀ ਮੀਟਿੰਗ ਤੋਂ ਬਾਅਦ ਅਗਲੀ ਰੂਪ-ਰੇਖਾ ਤੈਅ ਕੀਤੀ ਜਾਵੇਗੀ।

ਕਿਸਾਨ ਨੇਤਾ ਨੇ ਕਿਹਾ ਕਿ ਸਰਕਾਰ ਨੇ ਬਿਜਲੀ ਸੋਧ ਬਿੱਲ ‘ਤੇ ਅਜੇ ਤੱਕ ਕੋਈ ਗੱਲ ਨਹੀਂ ਕੀਤੀ, ਸਗੋਂ ਇਸ ‘ਤੇ ਜ਼ੁਬਾਨੀ ਬਿਆਨ ਦਿੱਤਾ ਹੈ। ਸਰਕਾਰ ਨੂੰ ਹੁਣ ਕਿਸਾਨਾਂ ਨਾਲ ਗੱਲਬਾਤ ਲਈ ਆਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਪਹਿਲਾਂ ਸੰਸਦ ‘ਚ ਰੱਦ ਕੀਤਾ ਜਾਣਾ ਚਾਹੀਦਾ ਹੈ ਤੇ ਐੱਮਐੱਸਪੀ ‘ਤੇ ਉਨ੍ਹਾਂ ਦਾ ਕੀ ਕਹਿਣਾ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ