SC ਤੋਂ ਨੋਟਿਸ ਜਾਰੀ ਹੋਣ ਮਗਰੋਂ ਰਾਮ ਰਹੀਮ ਦਾ ਪੰਜਾਬ ਸਰਕਾਰ ‘ਤੇ ਹਮਲਾ, ਲਾਏ ਗੰਭੀਰ ਆਰੋਪ

0
328

ਚੰਡੀਗੜ੍ਹ, 19 ਅਕਤੂਬਰ | ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵੱਲੋਂ ਜਾਰੀ ਨੋਟਿਸ ‘ਤੇ ਡੇਰਾ ਮੁਖੀ ਰਾਮ ਰਹੀਮ ਦਾ ਹੋਰ ਪ੍ਰਤੀਕਰਮ ਆਇਆ ਹੈ। ਡੇਰੇ ਦੇ ਮੁੱਖੀ ਵੱਲੋਂ ਕਿਹਾ ਗਿਆ ਕਿ ਡੇਰਾ ਸੁਪਰੀਮ ਕੋਰਟ ਵਿਚ ਆਪਣਾ ਪੱਖ ਪੇਸ਼ ਕਰੇਗਾ। ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸਵਾਲ ਉਠਾਉਂਦੇ ਹੋਏ ਡੇਰੇ ਦੇ ਮੁੱਖੀ ਨੇ ਕਿਹਾ ਕਿ ਇਸ ਪਟੀਸ਼ਨ ‘ਚ ਸੁਪਰੀਮ ਕੋਰਟ ਦੇ ਸਾਹਮਣੇ ਅਧੂਰੇ ਤੱਥ ਰੱਖੇ ਗਏ ਹਨ। ਅਸੀਂ ਜਲਦੀ ਹੀ ਪੂਰੇ ਤੱਥਾਂ ਦੇ ਨਾਲ ਸੁਪਰੀਮ ਕੋਰਟ ਵਿਚ ਇਸ ਦਾ ਕਾਨੂੰਨੀ ਜਵਾਬ ਦਾਇਰ ਕਰਾਂਗੇ। ਜਦੋਂ ਅਸੀਂ ਪੰਜਾਬ-ਹਰਿਆਣਾ ਹਾਈਕੋਰਟ ਅੱਗੇ ਸਾਰੇ ਤੱਥ ਪੇਸ਼ ਕੀਤੇ ਤਾਂ ਹਾਈਕੋਰਟ ਨੇ ਇਨ੍ਹਾਂ ਮਾਮਲਿਆਂ ‘ਤੇ ਰੋਕ ਲਾ ਦਿੱਤੀ ਸੀ।

ਦੱਸ ਦਈਏ ਕਿ ਸੁਪਰੀਮ ਕੋਰਟ ਨੇ ਸ਼ੁੱਕਰਵਾਰ (18 ਅਕਤੂਬਰ) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ‘ਤੇ ਰੋਕ ਲਗਾ ਦਿੱਤੀ, ਜਿਸ ਨੇ 2015 ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ‘ਚ ਗੁਰਮੀਤ ਰਾਮ ਰਹੀਮ ਦੇ ਖਿਲਾਫ ਚੱਲ ਰਹੇ ਮੁਕੱਦਮੇ ‘ਤੇ ਰੋਕ ਲਗਾ ਦਿੱਤੀ ਸੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)