ਰਾਮ ਰਹੀਮ ਨੇ ਨਕਲੀ ਕਹਿਣ ਵਾਲਿਆਂ ਨੂੰ ਦਿੱਤਾ ਜਵਾਬ, ਅਸੀਂ ਪਤਲੇ ਕੀ ਹੋ ਗਏ ਲੋਕਾਂ ਨੇ ਫਰਜ਼ੀ ਕਹਿਣਾ ਸ਼ੁਰੂ ਕਰ ਦਿੱਤਾ

0
1489

ਸਿਰਸਾ | ਜੇਲ੍ਹ ਤੋਂ ਪੈਰੋਲ ‘ਤੇ ਬਾਹਰ ਆਏ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੇ ਫਰਜ਼ੀ ਕਹੇ ਜਾਣ ‘ਤੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਉਸ ਨੇ ਵਿਅੰਗਮਈ ਲਹਿਜੇ ਵਿਚ ਕਿਹਾ ਕਿ ਅਸੀਂ ਕੀ ਪਤਲੇ ਹੋ ਗਏ ਹਾਂ, ਲੋਕ ਝੂਠੇ ਕਹਿਣ ਲੱਗ ਪਏ।

ਦਰਅਸਲ ਚੰਡੀਗੜ੍ਹ, ਅੰਬਾਲਾ ਤੇ ਪੰਚਕੂਲਾ ਦੇ ਕੁਝ ਸ਼ਰਧਾਲੂਆਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨਾਂ ਦਾਇਰ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਜੇਲ੍ਹ ਤੋਂ ਪੈਰੋਲ ‘ਤੇ ਆਇਆ ਰਾਮ ਰਹੀਮ ਨਕਲੀ ਬਾਬਾ ਹੈ। ਅਸਲੀ ਕਿਤੇ ਅਗਵਾ ਹੋ ਗਿਆ ਹੈ। ਹਾਲਾਂਕਿ ਹਾਈ ਕੋਰਟ ਨੇ ਇਸ ਨੂੰ ਰੱਦ ਕਰ ਦਿੱਤਾ ਸੀ।

ਰਾਮ ਰਹੀਮ ਫਿਲਹਾਲ ਉੱਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ ‘ਚ ਹੈ। ਪਟੀਸ਼ਨ ਦਾਇਰ ਕਰਨ ਵਾਲਿਆਂ ਨੇ ਕਿਹਾ ਸੀ ਕਿ ਜੇਲ੍ਹ ਤੋਂ ਬਾਹਰ ਆਏ ਡੇਰਾ ਮੁਖੀ ਵਿੱਚ ਕਾਫੀ ਬਦਲਾਅ ਦੇਖਣ ਨੂੰ ਮਿਲਿਆ ਹੈ। ਡੇਰਾ ਮੁਖੀ ਦਾ ਕੱਦ ਇਕ ਇੰਚ ਵਧ ਗਿਆ ਹੈ। ਉਂਗਲਾਂ ਦੀ ਲੰਬਾਈ ਤੇ ਪੈਰਾਂ ਦਾ ਆਕਾਰ ਵੀ ਵਧ ਗਿਆ ਹੈ।