ਰੋਹਤਕ | ਹਰਿਆਣਾ ਦੀ ਰੋਹਤਕ ਜ਼ਿਲ੍ਹਾ ਜੇਲ ‘ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੌਦਾ ਸਾਧ ਰਾਮ ਰਹੀਮ ਆਪਣੀ ਚਿੱਟੀ ਦਾੜ੍ਹੀ ਤੋਂ ਪ੍ਰੇਸ਼ਾਨ ਹੈ। ਉਸ ਨੇ ਜੇਲ ਪ੍ਰਸ਼ਾਸਨ ਤੋਂ ਦਾੜ੍ਹੀ ਰੰਗਣ ਦੀ ਇਜਾਜ਼ਤ ਮੰਗੀ ਸੀ ਪਰ ਨਹੀਂ ਮਿਲੀ।
ਇਸ ਤੋਂ ਬਾਅਦ ਰਾਮ ਰਹੀਮ ਨੇ ਹੁਣ ਹਰਿਆਣਾ ਮਨੁੱਖੀ ਅਧਿਕਾਰ ਕਮਿਸ਼ਨ ਤੋਂ ਆਗਿਆ ਮੰਗੀ ਹੈ। ਇਸ ’ਤੇ ਫੈਸਲਾ ਆਉਣਾ ਅਜੇ ਬਾਕੀ ਹੈ। ਇਸ ਮੰਗ ਨੂੰ ਲੈ ਕੇ ਰਾਮ ਰਹੀਮ ਇਕ ਵਾਰ ਫਿਰ ਚਰਚਾ ਦਾ ਵਿਸ਼ਾ ਬਣ ਗਿਆ ਹੈ।
ਇਸ ਤੋਂ ਪਹਿਲਾਂ ਦਿੱਲੀ ਵਿੱਚ ਚੈੱਕਅਪ ਲਈ ਜਾਂਦੇ ਸਮੇਂ ਲੋਕਾਂ ਨੂੰ ਮਿਲਣ ਦਾ ਮਾਮਲਾ ਵੀ ਬਹੁਤ ਵਿਵਾਦਾਂ ਵਿੱਚ ਰਿਹਾ ਸੀ। 3 ਸਤੰਬਰ ਨੂੰ ਹਰਿਆਣਾ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਐੱਸਕੇ ਮਿੱਤਲ ਨੇ ਇਥੇ ਜੇਲ ਦਾ ਨਿਰੀਖਣ ਕੀਤਾ। ਉਸ ਸਮੇਂ ਦੌਰਾਨ ਗੁਰਮੀਤ ਰਾਮ ਰਹੀਮ ਸਿੰਘ ਨੇ ਆਪਣੀ ਦਾੜ੍ਹੀ ਰੰਗਣ ਦੀ ਮੰਗ ਉਠਾਈ।
ਰਾਮ ਰਹੀਮ ਦਾ ਕਹਿਣਾ ਹੈ ਕਿ ਇਸ ਸਬੰਧੀ ਜੇਲ ਪ੍ਰਸ਼ਾਸਨ ਨੂੰ ਕਈ ਵਾਰ ਬੇਨਤੀਆਂ ਕੀਤੀਆਂ ਪਰ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਮਜਬੂਰ ਹੋ ਕੇ ਹੁਣ ਇਹ ਮਾਮਲਾ ਮਨੁੱਖੀ ਅਧਿਕਾਰ ਕਮਿਸ਼ਨ ਦੇ ਧਿਆਨ ‘ਚ ਲਿਆਉਣਾ ਪਿਆ। ਉਂਝ ਅਜੇ ਤੱਕ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਇਸ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ।
(ਨੋਟ –ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)