ਬਰਗਾੜੀ ਮਾਮਲੇ ‘ਚ ਪੰਜਾਬ ਨਹੀਂ ਲਿਆਂਦਾ ਜਾਏਗਾ ਰਾਮ ਰਹੀਮ, ਸੁਨਾਰੀਆ ਜੇਲ੍ਹ ਤੋਂ ਪੁੱਛਗਿੱਛ ਲਈ ਫਰੀਦਕੋਟ ਲਿਆਂਦੇ ਜਾਣ ‘ਤੇ ਲਾਈ ਰੋਕ

0
1290

ਚੰਡੀਗੜ੍ਹ | ਪੰਜਾਬ-ਹਰਿਆਣਾ ਹਾਈ ਕੋਰਟ ਨੇ ਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਫਰੀਦਕੋਟ ਦੀ ਇਕ ਅਦਾਲਤ ਵੱਲੋਂ ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਪੁੱਛਗਿੱਛ ਲਈ ਫਰੀਦਕੋਟ ਲਿਆਂਦੇ ਜਾਣ ਸਬੰਧੀ ਜਾਰੀ ਕੀਤੇ ਪ੍ਰੋਡਕਸ਼ਨ ਵਾਰੰਟ ਨੂੰ ਅਮਲੀ ਰੂਪ ਦੇਣ ’ਤੇ ਰੋਕ ਲਗਾ ਦਿੱਤੀ ਹੈ ਤੇ ਕਿਹਾ ਹੈ ਕਿ ਇਸ ਸਬੰਧੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਜੇ ਕੋਈ ਪੁੱਛਗਿੱਛ ਕਰਨਾ ਚਾਹੁੰਦੀ ਹੈ ਤਾਂ ਉਹ ਸੁਨਾਰੀਆ ਜੇਲ੍ਹ ਵਿੱਚ ਹੀ ਕਰ ਸਕਦੀ ਹੈ।

ਜ਼ਿਕਰਯੋਗ ਹੈ ਕਿ ਇਸ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ ਬਣਾਈ ਐੱਸਆਈਟੀ ਤੇ ਪੰਜਾਬ ਸਰਕਾਰ ਲਈ ਇਹ ਇਕ ਵੱਡਾ ਝਟਕਾ ਹੈ ਕਿਉਂਕਿ ਡੇਰਾ ਮੁਖੀ ਨੂੰ ਬੇਅਦਬੀ ਮਾਮਲੇ ਵਿੱਚ ਅਜੇ ਤੱਕ ਜਾਂਚ ਵਿੱਚ ਸ਼ਾਮਲ ਨਾ ਕੀਤਾ ਜਾਣਾ ਇਕ ਰਾਜਸੀ ਮੁੱਦਾ ਬਣ ਕੇ ਸਰਕਾਰ ਦੇ ਗਲ਼ੇ ਦੀ ਹੱਡੀ ਬਣਿਆ ਹੋਇਆ ਹੈ।

ਫਰੀਦਕੋਟ ਦੀ ਇਕ ਅਦਾਲਤ ਨੇ ਐੱਸਆਈਟੀ ਦੀ ਬੇਨਤੀ ’ਤੇ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਤੋਂ ਫਰੀਦਕੋਟ ਲਿਆਉਣ ਲਈ 29 ਅਕਤੂਬਰ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਸਨ ਤੇ ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ ਹੁਣ ਰਾਮ ਰਹੀਮ ਨੂੰ ਪੰਜਾਬ ਲਿਆ ਕੇ ਉਸ ਦੀ ਇਸ ਮਾਮਲੇ ਵਿੱਚ ਭੂਮਿਕਾ ਬਾਰੇ ਪੁੱਛਗਿੱਛ ਕੀਤੀ ਜਾਵੇਗੀ।

ਇਸੇ ਸਬੰਧ ‘ਚ ਰਾਮ ਰਹੀਮ ਨੇ ਕੋਰਟ ਵਿੱਚ ਅਗਾਊਂ ਅਰਜ਼ੀ ਦੇ ਕੇ ਪ੍ਰੋਡਕਸ਼ਨ ਵਾਰੰਟ ਰੱਦ ਕਰਨ ਅਤੇ ਉਸ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾਉਣ ਲਈ ਕਿਹਾ ਸੀ ਕਿਉਂਕਿ ਰਾਮ ਰਹੀਮ ਨੇ ਇਹ ਖਦਸ਼ਾ ਪ੍ਰਗਟਾਇਆ ਸੀ ਕਿ ਉਸ ਨੂੰ ਜਾਂਚ ਦੇ ਨਾਂ ’ਤੇ ਪੰਜਾਬ ਲਿਜਾ ਕੇ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ