ਚੰਡੀਗੜ੍ਹ, 20 ਜਨਵਰੀ | ਰਾਮ ਰਹੀਮ ਨੇ ਆਪਣੇ ਸਮਰਥਕਾਂ ਨੂੰ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ 22 ਜਨਵਰੀ ਨੂੰ ਹੋਣ ਵਾਲੇ ਸ਼੍ਰੀ ਰਾਮਲੱਲਾ ਪ੍ਰਾਣ-ਪ੍ਰਤੀਸ਼ਠਾ ਪ੍ਰੋਗਰਾਮ ‘ਚ ਸ਼ਾਮਲ ਹੋਣ ਦਾ ਸੰਦੇਸ਼ ਦਿੱਤਾ ਹੈ।
ਲਿੰਕ ‘ਤੇ ਕਲਿੱਕ ਕਰਕੇ ਵੇਖੋ ਵੀਡੀਓ
https://www.facebook.com/punjabibulletinworld/videos/876267750956561
ਰਾਮ ਰਹੀਮ ਜਿਵੇਂ ਹੀ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ ਤਾਂ ਉਹ ਸਿੱਧਾ ਯੂਪੀ ਦੇ ਬਰਨਾਵਾ ਆਸ਼ਰਮ ਚਲਾ ਗਿਆ। ਜਿਥੇ ਉਸਨੇ ਆਪਣੀ ਸੰਗਤ ਲਈ ਇਕ ਸੰਦੇਸ਼ ਜਾਰੀ ਕੀਤਾ।
ਸੰਗਤ ਲਈ ਬਣਾਈ ਵੀਡੀਓ ‘ਚ ਸੰਦੇਸ਼ ਦਿੰਦਿਆਂ ਰਾਮ ਰਹੀਮ ਨੇ ਕਿਹਾ ਕਿ 22 ਜਨਵਰੀ ਨੂੰ ਰਾਮ ਜੀ ਦਾ ਤਿਉਹਾਰ ਵੀ ਮਨਾਇਆ ਜਾ ਰਿਹਾ ਹੈ। ਆਪ ਸਭ ਨੂੰ ਉਸ ਪਰਵ ਵਿਚ ਸ਼ਾਮਲ ਹੋਣਾ ਚਾਹੀਦਾ ਹੈ ਕਿਉਂਕਿ ਅਸੀਂ ਸਾਰੇ ਉਸ ਸ਼੍ਰੀ ਰਾਮ ਦੇ ਬੱਚੇ ਹਾਂ। ਇਹ ਪਰਵ ਦੀਵਾਲੀ ਦੇ ਤਿਉਹਾਰ ਵਾਂਗ ਮਨਾਇਆ ਜਾਣਾ ਚਾਹੀਦਾ ਹੈ। ਸਾਰਿਆਂ ਨੂੰ ਸ਼ੁੱਭਕਾਮਨਾਵਾਂ। ਇਸ ਦੇ ਨਾਲ ਹੀ ਰਾਮ ਰਹੀਮ ਨੇ ਆਪਣੇ ਪੈਰੋਕਾਰਾਂ ਨੂੰ ਆਦੇਸ਼ ਦਿੱਤਾ ਕਿ ਕੋਈ ਵੀ ਯੂਪੀ ਬਰਨਵਾ ਆਸ਼ਰਮ ਨਾ ਆਵੇ। ਸੇਵਕਾਂ ਦੇ ਕਹਿਣ ਅਨੁਸਾਰ ਖੁਸ਼ੀਆਂ ਮਨਾਉਣੀਆਂ ਹਨ। ਇਸ ਨਾਲ ਪੂਰਾ ਮਹੀਨਾ MSG ਭੰਡਾਰਾ ਜਾਰੀ ਰਹੇਗਾ।
ਦੱਸ ਦਈਏ ਕਿ ਰਾਮ ਰਹੀਮ ਦੀ ਸ਼ੁੱਕਰਵਾਰ ਨੂੰ 50 ਦਿਨਾਂ ਦੀ ਪੈਰੋਲ ਮਨਜ਼ੂਰ ਹੋ ਗਈ। ਸ਼ੁੱਕਰਵਾਰ ਸ਼ਾਮ ਨੂੰ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਉੱਤਰ ਪ੍ਰਦੇਸ਼ ਦੇ ਬਰਨਵਾ ਆਸ਼ਰਮ ਪਹੁੰਚੇ। ਰਾਮ ਰਹੀਮ ਨੂੰ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਆਸ਼ਰਮ ਵਿਚ ਰਹਿਣਾ ਪਵੇਗਾ। ਪੈਰੋਲ ਜਾਂ ਫਰਲੋ ਦੌਰਾਨ ਉਸ ਨੂੰ ਸਿਰਸਾ ਸਥਿਤ ਆਪਣੇ ਡੇਰਾ ਸੱਚਾ ਸੌਦਾ ਦੇ ਹੈੱਡ ਕੁਆਰਟਰ ‘ਤੇ ਰਹਿਣ ਦੀ ਇਜਾਜ਼ਤ ਨਹੀਂ ਹੈ।
ਇਸ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਕਿਹਾ ਕਿ ਰਾਮ ਰਹੀਮ ਨੂੰ ਜੇਲ੍ਹ ਨਿਯਮਾਂ ਮੁਤਾਬਕ ਪੈਰੋਲ ਜਾਂ ਫਰਲੋ ਮਿਲਦੀ ਹੈ। ਇਹ ਤੈਅ ਹੈ ਕਿ ਸਰਕਾਰ ਰਾਮ ਰਹੀਮ ਨੂੰ ਸਿਰਸਾ ਨਹੀਂ ਆਉਣ ਦੇਵੇਗੀ।
ਹੁਣ ਤੱਕ ਇੰਨੀ ਵਾਰੀ ਮਿਲੀ ਪੈਰੋਲ
-ਪਹਿਲੀ ਵਾਰ 24 ਅਕਤੂਬਰ 2020 ਨੂੰ ਸਰਕਾਰ ਨੇ ਬੀਮਾਰ ਮਾਂ ਨੂੰ ਮਿਲਣ ਲਈ ਇਕ ਦਿਨ ਦੀ ਪੈਰੋਲ ਦਿੱਤੀ।
-ਦੂਜੀ ਵਾਰ ਬੀਮਾਰ ਮਾਂ ਨੂੰ ਮਿਲਣ ਲਈ 21 ਮਈ 2021 ਨੂੰ 1 ਦਿਨ ਲਈ ਪੈਰੋਲ ਦਿੱਤੀ।
-7 ਫਰਵਰੀ 2022 ਨੂੰ ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਦਿੱਤੀ।
-ਜੂਨ 2022 ਨੂੰ ਰਾਮ ਰਹੀਮ ਨੂੰ ਇਕ ਮਹੀਨੇ ਲਈ ਫਿਰ ਪੈਰੋਲ ਦਿੱਤੀ।
-ਅਕਤੂਬਰ 2022 ਨੂੰ ਰਾਮ ਰਹੀਮ ਨੂੰ ਇਕ ਵਾਰ ਫਿਰ 40 ਦਿਨਾਂ ਲਈ ਪੈਰੋਲ ‘ਤੇ ਰਿਹਾਅ ਕੀਤਾ ਗਿਆ ਸੀ।
-21 ਜਨਵਰੀ 2023 ਨੂੰ ਡੇਰਾ ਮੁਖੀ ਨੂੰ 40 ਦਿਨਾਂ ਦੀ ਪੈਰੋਲ ਮਿਲੀ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)