ਬਰਗਾੜੀ ਮਾਮਲੇ ‘ਚ ਰਾਮ ਰਹੀਮ ਦੀ ਅਰਜ਼ੀ ਰੱਦ, ਡੇਰਾ ਮੁਖੀ ਨੇ ਮੰਗੀ ਸੀ CBI ਦੀ ਕਲੋਜ਼ਰ ਰਿਪੋਰਟ

0
1010

ਚੰਡੀਗੜ੍ਹ | ਚੰਡੀਗੜ੍ਹ ਜ਼ਿਲਾ ਅਦਾਲਤ ਨੇ ਫਰੀਦਕੋਟ ਬੇਅਦਬੀ ਮਾਮਲੇ ‘ਚ ਰਾਮ ਰਹੀਮ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਡੇਰਾ ਮੁਖੀ ਨੇ ਇਸ ਮਾਮਲੇ ‘ਚ ਅਦਾਲਤ ਤੋਂ ਸੀਬੀਆਈ ਦੀ ਕਲੋਜ਼ਰ ਰਿਪੋਰਟ ਸਮੇਤ ਕੁਝ ਹੋਰ ਦਸਤਾਵੇਜ਼ਾਂ ਦੀ ਮੰਗ ਕੀਤੀ ਸੀ ਪਰ ਇਸ ਮੰਗ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਬੇਅਦਬੀ ਕਾਂਡ ਦੇ ਦੋਸ਼ੀ ਪ੍ਰਦੀਪ ਸਿੰਘ ਦੀ ਨਵੰਬਰ 2022 ਵਿੱਚ ਕੋਟਕਪੂਰਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਡੇਰਾ ਪੈਰੋਕਾਰਾਂ ਸੁਖਜਿੰਦਰ ਸਿੰਘ, ਸ਼ਕਤੀ ਸਿੰਘ, ਰਣਜੀਤ ਸਿੰਘ, ਨਿਸ਼ਾਨ ਸਿੰਘ, ਬਲਜੀਤ ਸਿੰਘ, ਰਣਦੀਪ ਸਿੰਘ ਅਤੇ ਨਰਿੰਦਰ ਕੁਮਾਰ ਸ਼ਰਮਾ ਵੱਲੋਂ ਸੁਪਰੀਮ ਕੋਰਟ ਵਿੱਚ ਤਬਾਦਲਾ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਵਿਚ ਦੋਸ਼ੀਆਂ ਨੇ ਬੇਅਦਬੀ ਦੇ ਤਿੰਨ ਮਾਮਲਿਆਂ ਦੇ ਕੇਸ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਮੰਗ ਕੀਤੀ ਸੀ।

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਸਾਲ 2015 ‘ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਹੋਰਨਾਂ ਖਿਲਾਫ ਚੱਲ ਰਹੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਦੀ ਸੁਣਵਾਈ ਫਰੀਦਕੋਟ ਅਦਾਲਤ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤੀ ਸੀ। ਪਟੀਸ਼ਨਕਰਤਾਵਾਂ ਨੇ ਸੁਪਰੀਮ ਕੋਰਟ ਵਿੱਚ ਦਲੀਲ ਦਿੱਤੀ ਸੀ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਇਸ ਤੋਂ ਬਾਅਦ ਕੇਸ ਨੂੰ ਸੁਣਵਾਈ ਲਈ ਪੰਜਾਬ ਤੋਂ ਬਾਹਰ ਚੰਡੀਗੜ੍ਹ ਤਬਦੀਲ ਕਰ ਦਿੱਤਾ ਗਿਆ ਸੀ।