ਸਮਾਜ ਦੇ ਬੱਚਿਆਂ ਦੀ ਪੜ੍ਹਾਈ ਤੇ ਨੌਜਵਾਨਾਂ ਦੀ ਨੌਕਰੀ ਲਈ ਸੰਘਰਸ਼ ਕਰੇਗਾ ਰੰਗਰੇਟਾ ਦਲ – ਐਡਵੋਕੇਟ ਗੁਰਕੀਰਤ ਕੌਰ

0
2102
ਲੁਧਿਆਣਾ, 13 ਜੁਲਾਈ | ਮਨਜੀਤ ਨਗਰ ‘ਚ ਸ਼ਨੀਵਾਰ ਨੂੰ ਰੰਗਰੇਟਾ ਦਲ ਯੂਨਾਈਟਡ ਦੀ ਮੀਟਿੰਗ ਹੋਈ। ਇਸ ਵਿੱਚ ਦਲ ਦੇ ਕੌਮੀ ਪ੍ਰਧਾਨ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਦੀ ਬੇਟੀ ਐਡਵੋਕੇਟ ਗੁਰਕੀਰਤ ਕੌਰ ਪਹੁੰਚੀ।
ਐਡਵੋਕੇਟ ਗੁਰਕੀਰਤ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਸਮਾਜ ਨਾਲ ਲਗਾਤਾਰ ਅਣਦੇਖੀ ਹੋ ਰਹੀ ਹੈ। ਸਰਕਾਰਾਂ ਕੌਮ ਨਾਲ ਕਈ ਤਰ੍ਹਾਂ ਦੀਆਂ ਧੱਕੇਸ਼ਾਹੀਆਂ ਕਰ ਰਹੀਆਂ ਹਨ। ਉਨ੍ਹਾਂ ਦੇ ਰਿਜ਼ਰਵ ਫੰਡ ਨੂੰ ਘਟਾਇਆ ਜਾ ਰਿਹਾ ਹੈ। ਇਨ੍ਹਾਂ ਮੁੱਦਿਆਂ ਨੂੰ ਲੈ ਕੇ ਲੜਾਈ ਲੜੀ ਜਾਵੇਗੀ। ਸਮਾਜ ਦੇ ਬੱਚਿਆਂ ਨੂੰ ਜੋ ਮੁਸ਼ਕਲਾਂ ਆ ਰਹੀਆਂ ਉਨ੍ਹਾਂ ਨੂੰ ਦੂਰ ਕਰਨ ਲਈ ਕਦਮ ਚੁੱਕੇ ਜਾਣਗੇ। ਇਨ੍ਹਾਂ ਵਿੱਚ ਬੱਚਿਆਂ ਦੀ ਪੜ੍ਹਾਈ ਅਤੇ ਨੌਜਵਾਨਾਂ ਦੀ ਨੌਕਰੀ ਦੇ ਮੁੱਦੇ ਅਹਿਮ ਹਨ।
ਇਸ ਮੌਕੇ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਖਾਲਸਾ ਨੇ ਦੱਸਿਆ ਕਿ ਦਲ ਦੇ ਨਵੇਂ ਆਗੂ ਨਿਯੁਕਤ ਕੀਤੇ ਜਾ ਰਹੇ ਹਨ। ਇਨ੍ਹਾਂ ਵਿੱਚ ਲੁਧਿਆਣਾ ਦੀ ਪ੍ਰਧਾਨਗੀ ਅਤੇ ਮਹਿਲਾ ਪ੍ਰਧਾਨ ਦੀ ਨਿਯੁਕਤੀ ਹੋਈ ਹੈ।