ਰੰਜਨ ਗੋਗੋਈ ਦੀ ਰਾਜ ਸਭਾ ‘ਚ ਨਾਮਜ਼ਦਗੀ ਗਲਤ ਅਤੇ ਸੰਦੇਹਜਨਕ : ਕੈਪਟਨ ਅਮਰਿੰਦਰ ਸਿੰਘ

0
765

ਚੰਡੀਗੜ੍ਹ. ਭਾਰਤ ਦੇ ਸਾਬਕਾ ਚੀਫ ਜਸਟਿਸ ਰੰਜਨ ਗੋਗੋਈ ਦੀ ਰਾਜ ਸਭਾ ਵਜੋਂ ਨਾਮਜ਼ਦਗੀ ਨੂੰ ਗਲਤ ਅਤੇ ਸੰਦੇਹਜਨਕ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਤੋਂ ਸਪੱਸ਼ਟ ਹੋ ਗਿਆ ਕਿ ਗਗੋਈ ਕੇਂਦਰ ਦੀ ਮੌਜੂਦਾ ਸਰਕਾਰ ਲਈ ਲਾਭਦਾਇਕ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਗਗੋਈ ਦੀ ਨਾਮਜ਼ਦਗੀ ‘ਤੇ ਲਾਜ਼ਮੀ ਤੌਰ ‘ਤੇ ਉਂਗਲ ਉਠਣੀ ਸੀ ਕਿਉਂਕਿ ਕੋਈ ਵੀ ਸੰਵੇਦਨਸ਼ੀਲ ਵਿਅਕਤੀ ਸਰਕਾਰ ਦੇ ਅਜਿਹੇ ਕਿਸੇ ਵੀ ਕਦਮ ਦੀ ਮੁਖਾਲਫ਼ਤ ਕਰੇਗਾ। ਆਪਣੀ ਸਰਕਾਰ ਦੇ ਤਿੰਨ ਵਰ੍ਹੇ ਪੂਰੇ ਹੋਣ ‘ਤੇ ਕਰਵਾਏ ਇਕ ਸੰਮੇਲਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸਰਕਾਰਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਹੋਵੇਗੀ ਅਤੇ ਉਹ ਸਿਆਸੀ ਲਾਹੇ ਲਈ ਸੰਸਥਾਵਾਂ ਨੂੰ ਨਹੀਂ ਵਰਤ ਸਕਦੇ, ਜਿਵੇਂ ਕਿ ਗਗੋਈ ਦੀ ਨਾਮਜ਼ਦਗੀ ਦੇ ਮਾਮਲੇ ਵਿੱਚ ਹੋਇਆ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਦੀ ਸਰਕਾਰ ਨੇ ਵੀ ਸੇਵਾ-ਮੁਕਤ ਜੱਜਾਂ ਨੂੰ ਵੱਖ-ਵੱਖ ਕਮਿਸ਼ਨਾਂ ਲਈ ਨਾਮਜ਼ਦ ਕੀਤਾ ਸੀ ਪਰ ਉਨ੍ਹਾਂ ਦਾ ਕੋਈ ਸਿਆਸੀ ਜਾਂ ਸਰਕਾਰੀ ਪਾਸੇ ਵੱਲ ਝੁਕਾਅ ਨਹੀਂ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਪੱਸ਼ਟ ਕਰਦੇ ਹਨ ਕਿ ਉਹ ਕਦੇ ਵੀ ਚੀਫ ਜਸਟਿਸ ਦੇ ਹੱਕ ਵਿੱਚ ਅਜਿਹਾ ਪੱਖ ਲੈਣ ਲਈ ਸਹਿਮਤ ਨਹੀਂ ਹੋਣਗੇ ਜਿਵੇਂ ਕਿ ਗੋਗੋਈ ਲਈ ਕੀਤਾ ਗਿਆ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।