ਚੰਡੀਗੜ੍ਹ ‘ਚ ਰੰਜਿਸ਼ਨ 16 ਸਾਲ ਦੇ ਲੜਕੇ ਦਾ ਚਾਕੂਆਂ ਨਾਲ ਕਤਲ, ਮੁਲਜ਼ਮਾਂ ਪਾਰਕ ‘ਚ ਦਿੱਤਾ ਵਾਰਦਾਤ ਨੂੰ ਅੰਜਾਮ

0
97

ਚੰਡੀਗੜ੍ਹ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। 16 ਸਾਲ ਦੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। 10 ਤੋਂ 12 ਵਿਅਕਤੀਆਂ ਨੇ ਘਟਨਾ ਨੂੰ ਅੰਜਾਮ ਦਿੱਤਾ, ਜਿਸ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।

Jaggi Vasudev | Can you predict death? - Telegraph India

ਮਾਮਲਾ ਮੌਲੀ ਜਾਗਰਣ ਦੇ ਵਿਕਾਸ ਨਗਰ ਦਾ ਦੱਸਿਆ ਜਾ ਰਿਹਾ ਹੈ। ਕਤਲ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਪਾਰਕ ਵਿਚ ਸੈਰ ਕਰਨ ਆਏ ਇਕ ਵਿਅਕਤੀ ਨੇ ਉਸ ਨੂੰ ਦੇਖਿਆ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਦੀ ਸੂਚਨਾ ਦਿੱਤੀ। ਪਰਿਵਾਰਕ ਮੈਂਬਰ ਉਸ ਨੂੰ ਸੈਕਟਰ-32 ਦੇ ਸਰਕਾਰੀ ਹਸਪਤਾਲ ਲੈ ਗਏ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਜਾਣਕਾਰੀ ਅਨੁਸਾਰ ਮਾਮਲਾ ਆਪਸੀ ਦੁਸ਼ਮਣੀ ਦਾ ਹੈ। ਹਰ ਰੋਜ਼ ਕੁਝ ਨੌਜਵਾਨ ਮ੍ਰਿਤਕ ਦੇ ਘਰ ਨੇੜੇ ਪਾਰਕ ਵਿਚ ਆ ਕੇ ਬੈਠ ਕੇ ਗਾਲੀ-ਗਲੋਚ ਕਰਦੇ ਸਨ, ਜਿਸ ਦਾ ਨੌਜਵਾਨ ਵਲੋਂ ਵਿਰੋਧ ਕੀਤਾ ਜਾਂਦਾ ਸੀ। ਮ੍ਰਿਤਕ ਦੀ ਇਨ੍ਹਾਂ ਨੌਜਵਾਨਾਂ ਨਾਲ ਬਹਿਸ ਅਤੇ ਹੱਥੋਪਾਈ ਵੀ ਹੋਈ ਸੀ ਪਰ ਉਸ ਸਮੇਂ ਮਾਮਲਾ ਸ਼ਾਂਤ ਹੋ ਗਿਆ ਸੀ।

ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਦੀ ਸੌਰਭ ਨਾਲ ਦੁਸ਼ਮਣੀ ਸ਼ੁਰੂ ਹੋ ਗਈ ਸੀ ਤੇ ਬਦਲਾ ਲੈਣ ਦਾ ਫ਼ੈਸਲਾ ਕੀਤਾ। ਸਾਜ਼ਿਸ਼ ਤਹਿਤ ਉਕਤ ਨੌਜਵਾਨ ਪਾਰਕ ‘ਚ ਆਏ ਅਤੇ ਉਸ ਨੂੰ ਕਿਸੇ ਗੱਲ ਦੇ ਬਹਾਨੇ ਪਾਰਕ ‘ਚ ਬੁਲਾ ਲਿਆ। ਆਉਂਦੇ ਹੀ ਨੌਜਵਾਨਾਂ ਨੇ ਉਸ ਨਾਲ ਲੜਾਈ ਸ਼ੁਰੂ ਕਰ ਦਿੱਤੀ ਅਤੇ ਫਿਰ ਚਾਕੂਆਂ ਨਾਲ ਉਸ ‘ਤੇ ਹਮਲਾ ਕਰ ਦਿੱਤਾ।

ਘਟਨਾ ਤੋਂ ਬਾਅਦ ਚੰਡੀਗੜ੍ਹ ਪੁਲਿਸ ਦੇ ਉੱਚ ਅਧਿਕਾਰੀਆਂ ਵਿਚ ਹੜਕੰਪ ਮੱਚ ਗਿਆ। ਚੰਡੀਗੜ੍ਹ ਪੁਲਿਸ ਦੀ ਐਸਐਸਪੀ ਕੰਵਰਦੀਪ ਕੌਰ ਅਤੇ ਐਸਪੀ ਸਿਟੀ ਅਤੇ ਆਪਰੇਸ਼ਨ ਮ੍ਰਿਦੁਲ ਨੇ ਘਟਨਾ ਦੀ ਜਾਣਕਾਰੀ ਲਈ ਤੇ ਹਮਲਾਵਰਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਤੋਂ ਬਾਅਦ ਮੌਲੀ ਜਾਗਰਣ ਪੁਲਿਸ ਨੇ ਕੁਝ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ, ਜਿਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ।


(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)