ਲੁਧਿਆਣਾ ‘ਚ NRI ਮਹਿਲਾ ਨਾਲ ਰੇਪ : ਪਤੀ ਨਾਲ ਚੱਲਦੇ ਵਿਵਾਦ ਦਾ ਮੁਲਜ਼ਮ ਨੇ ਚੁੱਕਿਆ ਫਾਇਦਾ; ਲੱਖਾਂ ਰੁਪਏ ਵੀ ਡਕਾਰੇ

0
821

ਲੁਧਿਆਣਾ| ਲੁਧਿਆਣਾ ‘ਚ NRI ਔਰਤ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਅਮਰੀਕਾ ਦੀ ਰਹਿਣ ਵਾਲੀ ਹੈ। ਔਰਤ ਮੁਲਜ਼ਮ ਦੇ ਪਰਿਵਾਰ ਨੂੰ ਪਹਿਲਾਂ ਤੋਂ ਜਾਣਦੀ ਸੀ। ਇਸ ਕਾਰਨ ਮੁਲਜ਼ਮ ਦਾ ਉਸ ਦੇ ਘਰ ਆਉਣਾ-ਜਾਣਾ ਸੀ। ਪੀੜਤਾ ਨੇ 29 ਜੂਨ ਨੂੰ ਜਸਮੇਲ ਸਿੰਘ ਖਿਲਾਫ ਥਾਣਾ ਕੂੰਮਕਲਾਂ ਵਿਖੇ ਸ਼ਿਕਾਇਤ ਦਿੱਤੀ ਸੀ। ਪੁਲਿਸ ਨੇ ਕਰੀਬ ਡੇਢ ਮਹੀਨੇ ਬਾਅਦ ਮਾਮਲਾ ਦਰਜ ਕੀਤਾ ਹੈ।

ਔਰਤ ਨੇ ਦੱਸਿਆ ਕਿ ਉਸ ਦੀ ਪਤੀ ਨਾਲ ਅਣਬਣ ਚੱਲ ਰਹੀ ਸੀ। ਜਸਮੇਲ ਨਾਲ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ। ਪਤੀ ਨਾਲ ਚੱਲ ਰਹੇ ਝਗੜੇ ਦਾ ਫਾਇਦਾ ਉਠਾਉਂਦੇ ਹੋਏ ਜਸਮੇਲ ਸਿੰਘ ਨੇ ਉਸ ਨਾਲ ਵਿਆਹ ਕਰਵਾਉਣ ਦਾ ਝਾਂਸਾ ਦਿੱਤਾ। ਬਾਅਦ ਵਿਚ ਉਸ ਨੇ ਸਰੀਰਕ ਸਬੰਧ ਬਣਾਏ। ਉਹ ਕਈ ਵਾਰ ਉਸ ਤੋਂ ਲੱਖਾਂ ਰੁਪਏ ਲੈ ਚੁੱਕਾ ਹੈ।

ਅਖੀਰ ਜਦੋਂ ਔਰਤ ਨੇ ਜਸਮੇਲ ਸਿੰਘ ‘ਤੇ ਵਿਆਹ ਕਰਵਾਉਣ ਲਈ ਦਬਾਅ ਪਾਇਆ ਤਾਂ ਉਹ ਪਿੱਛੇ ਹਟ ਗਿਆ। ਪੁਲਿਸ ਥਾਣਾ ਕੂੰਮਕਲਾਂ ਨੇ ਔਰਤ ਦਾ ਮੈਡੀਕਲ ਕਰਵਾ ਕੇ ਜਸਮੇਲ ਸਿੰਘ ਵਾਸੀ ਸ਼ਿਮਲਾਪੁਰੀ ਗਿੱਲ ਰੋਡ ਦੇ ਖ਼ਿਲਾਫ਼ ਧਾਰਾ 376, 420 ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਹਾਲੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)