ਲੁਧਿਆਣਾ ‘ਚ ਨਾਬਾਲਗਾ ਨਾਲ ਰੇਪ, ਘਰ ‘ਚ ਇਕੱਲੀ ਦੇਖ ਕੇ ਬਣਾਇਆ ਹਵਸ ਦਾ ਸ਼ਿਕਾਰ

0
350

ਲੁਧਿਆਣਾ| ਲੁਧਿਆਣਾ ਵਿਚ ਨਾਬਾਲਗਾ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਨਾਬਾਲਗਾ ਦੇ ਮਾਤਾ-ਪਿਤਾ ਕੰਮ ‘ਤੇ ਗਏ ਹੋਏ ਸਨ। ਮੌਕਾ ਦੇਖ ਕੇ ਦੋਸ਼ੀ ਨਾਬਾਲਗਾ ਦੇ ਕਮਰੇ ‘ਚ ਦਾਖਲ ਹੋ ਗਿਆ। ਲੜਕੀ ਨੇ ਮੁਲਜ਼ਮ ਦਾ ਵਿਰੋਧ ਕੀਤਾ। ਨਾਬਾਲਗਾ ਘਰ ‘ਚ ਸਹਿਮੀ ਰਹਿਣ ਲੱਗੀ। ਜਦੋਂ ਲੜਕੀ ਦੀ ਮਾਂ ਨੂੰ ਸ਼ੱਕ ਹੋਇਆ ਤਾਂ ਉਸ ਨੇ ਲੜਕੀ ਤੋਂ ਪੁੱਛਗਿੱਛ ਕੀਤੀ। ਜਿਸ ਤੋਂ ਬਾਅਦ ਸਾਰਾ ਮਾਮਲਾ ਸਾਹਮਣੇ ਆਇਆ।

ਲੜਕੀ ਨੇ ਪਰਿਵਾਰ ਵਾਲਿਆਂ ਨੂੰ ਦੱਸਿਆ ਕਿ ਕਰੀਬ 15 ਦਿਨ ਪਹਿਲਾਂ 10 ਮਾਰਚ 2023 ਨੂੰ ਜਦੋਂ ਸਾਰੇ ਕੰਮ ‘ਤੇ ਗਏ ਹੋਏ ਸਨ ਤਾਂ ਦੋਸ਼ੀ ਗੋਰਖ ਉਸ ਦੇ ਕਮਰੇ ‘ਚ ਦਾਖਲ ਹੋ ਗਿਆ। ਲੜਕੀ ਨੇ ਦੱਸਿਆ ਕਿ ਉਸ ਨੇ ਉਸ ਦਾ ਵਿਰੋਧ ਕੀਤਾ ਪਰ ਦੋਸ਼ੀ ਨੇ ਲੜਕੀ ਨੂੰ ਧਮਕੀਆਂ ਦਿੱਤੀਆਂ ਅਤੇ ਉਸ ਨਾਲ ਦੁਰਵਿਵਹਾਰ ਕੀਤਾ। ਨਾਬਾਲਗ ਨੇ ਪਰਿਵਾਰ ਨੂੰ ਦੱਸਿਆ ਕਿ ਦੋਸ਼ੀ ਨੇ ਕਰੀਬ ਇਕ ਹਫਤਾ ਅਤੇ ਫਿਰ 3 ਦਿਨ ਪਹਿਲਾਂ ਉਸ ਨਾਲ ਦੁਬਾਰਾ ਬਲਾਤਕਾਰ ਕੀਤਾ।

ਮੁਲਜ਼ਮ ਗੋਰਖ ਨੇ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਕਿ ਜੇਕਰ ਉਸ ਨੇ ਘਟਨਾ ਬਾਰੇ ਕਿਸੇ ਨੂੰ ਕੁਝ ਦੱਸਿਆ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਵੇਗਾ। ਨਾਬਾਲਗਾ ਅਨੁਸਾਰ ਮੁਲਜ਼ਮ ਪਹਿਲਾਂ ਵੀ ਕਈ ਵਾਰ ਉਸ ’ਤੇ ਬੁਰੀ ਨਜ਼ਰ ਰੱਖਦਾ ਸੀ। ਪੀੜਤ ਦੇ ਪਰਿਵਾਰਕ ਮੈਂਬਰਾਂ ਨੇ ਮੁਲਜ਼ਮ ਗੋਰਖ ਵਾਸੀ ਜੀਵਨ ਨਗਰ ਖ਼ਿਲਾਫ਼ ਥਾਣਾ ਫੋਕਲ ਪੁਆਇੰਟ ਵਿੱਚ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।