ਨਵੀਂ ਦਿੱਲੀ, 26 ਨਵੰਬਰ | ਰਿਜ਼ਰਵ ਬੈਂਕ ਆਫ ਇੰਡੀਆ (ਆਰ.ਬੀ.ਆਈ.) ਦੇ ਗਵਰਨਰ ਸ਼ਕਤੀਕਾਂਤ ਦਾਸ ਨੂੰ ‘ਐਸੀਡਿਟੀ’ ਦੀ ਸ਼ਿਕਾਇਤ ਤੋਂ ਬਾਅਦ ਇਥੇ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਕ ਸੂਤਰ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਸੂਤਰ ਨੇ ਵੇਰਵੇ ਦਿੱਤੇ ਬਿਨਾਂ ਕਿਹਾ ਕਿ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ।ਰਿਜ਼ਰਵ ਬੈਂਕ ਦੇ ਬੁਲਾਰੇ ਨੇ ਕਿਹਾ, “ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ‘ਐਸੀਡਿਟੀ’ ਦੀ ਸ਼ਿਕਾਇਤ ਕੀਤੀ ਸੀ ਅਤੇ ਉਨ੍ਹਾਂ ਨੂੰ ਚੇਨਈ ਦੇ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।
ਬੁਲਾਰੇ ਨੇ ਕਿਹਾ, “ਹੁਣ ਉਨ੍ਹਾਂ ਦੀ ਸਿਹਤ ਸਥਿਰ ਹੈ ਅਤੇ ਅਗਲੇ ਦੋ-ਤਿੰਨ ਘੰਟਿਆਂ ਵਿੱਚ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਜਾਵੇਗੀ। ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ।”