ਪੜ੍ਹੋ ਡਰੱਗਜ਼ ਮਾਮਲੇ ‘ਚ ਮਜੀਠੀਆ ਖਿਲਾਫ਼ ਕਿਹੜੀਆਂ ਧਾਰਾਵਾਂ ਤਹਿਤ ਦਰਜ ਹੋਇਆ ਕੇਸ, DGP ਨੇ ਬਣਾਈ 3 ਮੈਂਬਰੀ SIT

0
1160

ਚੰਡੀਗੜ੍ਹ | ਬਿਊਰੋ ਆਫ ਇਨਵੈਸਟੀਗੇਸ਼ਨ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ਼ ਡਰੱਗਜ਼ ਮਾਮਲੇ ‘ਚ ਜਾਂਚ ਪੂਰੀ ਕਰਕੇ ਨਵਾਂ ਕੇਸ ਦਰਜ ਕਰ ਲਿਆ ਹੈ।

ਮਜੀਠੀਆ ਖਿਲਾਫ਼ ਐੱਨਡੀਪੀਐੱਸ ਦੀ ਧਾਰਾ 24, 27-ਏ ਤੇ 29 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਜੀਠੀਆ ਨੂੰ ਕਿਸੇ ਵੀ ਸਮੇਂ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।

ਉਥੇ ਹੀ ਡੀਜੀਪੀ ਪੰਜਾਬ ਸਿਧਾਰਥ ਚਟੋਪਾਧਿਆਏ ਨੇ ਮਾਮਲੇ ‘ਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿਟ) ਬਣਾ ਦਿੱਤੀ ਹੈ। ਏਆਈਜੀ ਬਲਰਾਜ ਸਿੰਘ, ਡੀਐੱਸਪੀ ਰਾਜੇਸ਼ ਕੁਮਾਰ ਤੇ ਡੀਐੱਸਪੀ ਕੁਲਵੰਤ ਸਿੰਘ ਨੂੰ ਐੱਸਆਈਟੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਮਜੀਠੀਆ ਕੇਸ ਦੀ ਜਾਂਚ ਲਈ ਮੁੱਖ ਮੰਤਰੀ ਚੰਨੀ ‘ਤੇ ਲਗਾਤਾਰ ਦਬਾਅ ਪਾਇਆ ਜਾ ਰਿਹਾ ਸੀ। ਇਸ ਦੇ ਨਾਲ ਹੀ ਹੁਣ ਏਆਈਜੀ ਦੀ ਅਗਵਾਈ ‘ਚ ਬਣਾਈ ਗਈ SIT ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰੇਗੀ।

ਇਸ ਮਾਮਲੇ ‘ਚ ਏਜੀ ਦੀ ਰਿਪੋਰਟ ‘ਤੇ 7 ਸਾਲ ਪੁਰਾਣੇ ਮਾਮਲੇ ਦੀ ਜਾਂਚ ਮੁੜ ਸ਼ੁਰੂ ਹੋ ਗਈ ਹੈ। ਮਾਮਲੇ ਵਿੱਚ ਮਜੀਠੀਆ ਦੇ ਕਰੀਬੀਆਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ।