ਪੰਜਾਬ ‘ਚ ਠੰਡ ਦਾ ਫਿਰ ਜਾਰੀ ਹੋਇਆ ਰੈੱਡ ਅਲਰਟ, 2 ਦਿਨ ਹੋਰ ਕੜਾਕੇ ਦੀ ਠੰਡ ਦੀ ਚਿਤਾਵਨੀ

0
93

ਚੰਡੀਗੜ੍ਹ, 20 ਜਨਵਰੀ | ਪੰਜਾਬ ‘ਚ ਅਗਲੇ 2 ਦਿਨਾਂ ਵਿਚ ਕੜਾਕੇ ਦੀ ਠੰਡ ਪੈਣ ਦੀ ਚਿਤਾਵਨੀ ਜਾਰੀ ਕਰਦੇ ਹੋਏ ਮੌਸਮ ਵਿਭਾਗ ਨੇ ਫਿਰ ਤੋਂ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਪੰਜਾਬ ਵਿਚ ਸ਼ੁਰੂ ਹੋਈ ਠੰਡ ਤੋਂ ਰਾਹਤ ਦਾ ਸਿਲਸਿਲਾ ਟੁੱਟ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹੇ ਅਗਲੇ 2 ਦਿਨਾਂ ਤੱਕ ਰੈੱਡ ਅਲਰਟ ਜ਼ੋਨ ਵਿਚ ਰਹਿਣਗੇ। ਮੌਸਮ ‘ਚ ਅਚਾਨਕ ਆਏ ਬਦਲਾਅ ਕਾਰਨ ਠੰਡ ਨੇ ਇਕ ਵਾਰ ਫਿਰ ਗੰਭੀਰ ਰੂਪ ਧਾਰਨ ਕਰ ਲਿਆ ਹੈ, ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ।

IMD issues dense fog alert for THESE states for next two days -  BusinessToday ਪੰਜਾਬ ਦੇ ਨਵੇਂ ਅੰਕੜਿਆਂ ਅਨੁਸਾਰ ਬਠਿੰਡਾ ਵਿਚ ਘੱਟੋ-ਘੱਟ ਤਾਪਮਾਨ 4 ਡਿਗਰੀ ਦਰਜ ਕੀਤਾ ਗਿਆ ਜਦੋਂਕਿ ਫ਼ਿਰੋਜ਼ਪੁਰ, ਅੰਮ੍ਰਿਤਸਰ, ਪਠਾਨਕੋਟ ਆਦਿ ਜ਼ਿਲ੍ਹਿਆਂ ਵਿਚ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਸਿਲਸਿਲੇ ਵਿਚ ਮੌਸਮ ਵਿਭਾਗ ਨੇ ਆਉਣ ਵਾਲੇ 2-3 ਦਿਨਾਂ ਦੌਰਾਨ ਭਾਰੀ ਧੁੰਦ ਦੀ ਚਿਤਾਵਨੀ ਜਾਰੀ ਕਰਦਿਆਂ ਅਲਰਟ ਰਹਿਣ ਦੀ ਸਲਾਹ ਦਿੱਤੀ ਹੈ। ਇਸ ਵਿਚ ਹਵਾਈ ਵਾਹਨ ਚਲਾਉਂਦੇ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਹਾਲ ਹੀ ‘ਚ ਪੰਜਾਬ ‘ਚ ਠੰਡ ਨੇ 9 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ ਅਤੇ ਮਾਈਨਸ ‘ਚ ਪਾਰਾ ਜਾਣ ਕਰਕੇ ਲੋਕਾਂ ਦਾ ਹਾਲ ਬੇਹਾਲ ਹੈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)