ਗੋਲਡੀ ਬਰਾੜ ਨੂੰ ਰੈੱਡ ਕਾਰਨਰ ਨੋਟਿਸ ਜਾਰੀ, ਮੂਸੇਵਾਲਾ ਕਤਲਕਾਂਡ ਦੇ ਮੁੱਖ ਮੁਲਜ਼ਮ ਨੂੰ ਭਾਰਤ ਲਿਆਏਗੀ ਪੰਜਾਬ ਪੁਲਿਸ

0
575

ਚੰਡੀਗੜ੍ਹ। ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਮੁੱਖ ਮੁਲਜ਼ਮ ਗੋਲਡੀ ਬਰਾੜ ਨੂੰ ਪੰਜਾਬ ਪੁਲਿਸ ਕੈਨੇਡਾ ਤੋਂ ਭਾਰਤ ਲੈ ਕੇ ਆਏਗੀ, ਇਸਦੇ ਲਈ ਗੋਲਡੀ ਬਰਾੜ ਦੇ ਨਾਂ ਉਤੇ ਸਰਕਾਰ ਨੇ ਰੈੱਡ ਕਾਰਨਰ ਨੋਟਿਸ ਜਾਰੀ ਕਰ ਦਿੱਤਾ ਹੈ। ਡੀਜੀਪੀ ਗੌਰਵ ਯਾਦਵ ਨੇ ਟਵੀਟ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਾਰਥ ਅਮਰੀਕਾ ਬੇਸਡ ਗੈਂਗਸਟਰ ਗੋਲਡੀ ਬਰਾੜ ਨੂੰ ਭਾਰਤ ਲਿਆਉਣ ਲਈ ਰੈੱਡ ਕਾਰਨਰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਸਿੱਧੂ ਮੂਸੇਵਾਲਾ ਕਤਲਕਾਂਡ ਦੇ ਇਲਾਵਾ ਗੋਲਡੀ ਬਰਾੜ ਦੀ ਪੰਜਾਬ ਸਣੇ ਕਈ ਸੂਬਿਆਂ ਦੀ ਪੁਲਿਸ ਨੂੰ ਭਾਲ ਹੈ।