ਆਜ਼ਾਦੀ ਦਿਹਾੜੀ ‘ਤੇ ਲਾਲ ਕਿਲ੍ਹੇ ਦਿੱਲੀ ‘ਚ ਖਾਲਿਸਤਾਨ ਦਾ ਝੰਡਾ ਲਹਿਰਾਉਣ ਵਾਲੇ ਨੂੰ 125,000 ਡਾਲਰ ਦਾ ਇਨਾਮ ਦੇਣ ਦਾ ਐਲਾਨ, ਦਿੱਲੀ ‘ਚ ਹਾਈ ਅਲਰਟ ਜਾਰੀ

0
2974

ਨਵੀਂ ਦਿੱਲੀ .  ਖਾਲਿਸਤਾਨ ਦੇ ਨਾਲ ਜੁੜੀ ਧਿਰ ਨੇ 15 ਅਗਸਤ ਨੂੰ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਲਾਲ ਕਿਲ੍ਹੇ ‘ਤੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਵਾਲਿਆਂ ਨੂੰ 125,000 ਡਾਲਰ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਇਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ ਹਨ ਕਿਉਂਕਿ ਅਜਿਹੀਆਂ ਖ਼ਬਰਾਂ ਹਨ ਕਿ ਬੈਨ ਸਿੱਖ ਫਾਰ ਜਸਟਿਸ ਨੇ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਲਾਲ ਕਿਲ੍ਹੇ ‘ਤੇ ਖਾਲਿਸਤਾਨ ਦੇ ਝੰਡਾ ਲਹਿਰਾਉਣ ਲਈ 125,000 ਡਾਲਰ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਇਸ ਤੋਂ ਬਾਅਦ ਰਾਜਧਾਨੀ ਦਿੱਲੀ ‘ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਸੁਤੰਤਰਤਾ ਦਿਹਾੜੇ ਮੌਕੇ ‘ਤੇ 45000 ਤੋਂ ਜ਼ਿਆਦਾ ਸੁਰੱਖਿਆ ਕਰਮੀਆਂ ਨੂੰ ਤਾਈਨਾਤ ਕੀਤਾ ਜਾਏਗਾ। ਇਸ ਤੋਂ ਇਲਾਵਾ ਲਾਲ ਕਿਲ੍ਹੇ ਦੇ ਚਾਰੇ ਪਾਸੇ ਪੰਜ ਕਿਮੀ ਦੇ ਦਾਇਰੇ ‘ਚ ਉੱਚੀਆਂ ਇਮਾਰਤਾਂ ‘ਤੇ 2000 ਤੋਂ ਜ਼ਿਆਦਾ ਸਨਾਈਪਰਜ਼ ਦੀ ਤਾਇਨਾਤੀ ਕੀਤੀ ਜਾਏਗੀ।

ਖਾਲਿਸਤਾਨ ਪੱਖੀ ਸਮੂਹ ਨੇ ਪਿਛਲੇ ਮਹੀਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਨੇ 15 ਅਗਸਤ ਨੂੰ ਅਮਰੀਕਾ, ਬ੍ਰਿਟੇਨ, ਕਨੇਡਾ, ਇਟਲੀ, ਜਰਮਨੀ, ਫਰਾਂਸ, ਆਸਟਰੇਲੀਆ ਅਤੇ ਨਿਊਜ਼ੀਲੈਂਡ ਵਿੱਚ ਭਾਰਤੀ ਰਾਜਦੂਤਾਂ ਦੇ ਸਾਹਮਣੇ ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਆਪਣੇ ਵੱਖਵਾਦੀ ਏਜੰਡੇ ‘ਰੈਫਰੈਂਡਮ 2020’ ਲਈ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਉਣ ਦੀ ਯੋਜਨਾ ਹੈ।