ਰਿਸ਼ਤੇ ਤਾਰ-ਤਾਰ ! ਚਚੇਰੀ ਭੈਣ ਨੂੰ 2 ਭਰਾਵਾਂ ਨੇ ਬਣਾਇਆ ਹਵਸ ਦਾ ਸ਼ਿਕਾਰ, ਵੀਡੀਓ ਬਣਾ ਕੇ ਕੀਤਾ ਬਲੈਕਮੇਲ

0
608

ਫਾਜ਼ਿਲਕਾ, 9 ਨਵੰਬਰ | ਆਪਣੀ ਚਚੇਰੀ ਭੈਣ ਨਾਲ ਬਲਾਤਕਾਰ ਕਰਨ ਦੇ ਦੋਸ਼ ‘ਚ ਥਾਣਾ ਖੂਈਖੇੜਾ ਦੀ ਪੁਲਿਸ ਨੇ ਲੜਕੀ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਦੋਵਾਂ ਭਰਾਵਾਂ ਨੂੰ ਗ੍ਰਿਫਤਾਰ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੋਵਾਂ ਦੋਸ਼ੀਆਂ ਨੇ  ਬਲਾਤਕਾਰ ਕਰਨ ਦੇ ਨਾਲ-ਨਾਲ ਉਸ ਦੀ ਵੀਡੀਓ ਵੀ ਬਣਾ ਲਈ ਹੈ।

ਦੋਸ਼ੀਆਂ ਨੂੰ ਮੈਡੀਕਲ ਕਰਵਾਉਣ ਲਈ ਸਰਕਾਰੀ ਹਸਪਤਾਲ ਪਹੁੰਚੀ ਪੁਲਿਸ ਟੀਮ ਦੇ ਅਧਿਕਾਰੀ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ 10 ਫਰਵਰੀ 2024 ਨੂੰ ਇਕ ਲੜਕੀ ਨੇ ਦੱਸਿਆ ਸੀ ਕਿ ਉਸ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ। ਉਹ ਫਾਜ਼ਿਲਕਾ ਦੇ ਪਿੰਡ ਪਤਰੇਵਾਲਾ ‘ਚ ਆਪਣੇ ਮਾਮੇ ਦੇ ਘਰ ਰਹਿੰਦੀ ਹੈ। ਉਸ ਨੇ ਦੋਸ਼ ਲਗਾਇਆ ਕਿ ਉਸ ਦੇ ਮਾਮਾ ਅਤੇ ਮਾਮੀ ਘਰ ਨਹੀਂ ਸਨ, ਇਸ ਲਈ ਉਸ ਦੇ ਮਾਮੇ ਦੇ ਦੋਵੇਂ ਲੜਕੇ ਇੱਥੇ ਆਏ ਅਤੇ ਉਸ ਨਾਲ ਜ਼ਬਰਦਸਤੀ ਕੀਤੀ।

ਇੰਨਾ ਹੀ ਨਹੀਂ ਦੋਸ਼ੀਆਂ ਨੇ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕੀਤਾ ਅਤੇ ਉਸ ਨੂੰ ਰਾਜਸਥਾਨ ਅਤੇ ਜ਼ੀਰਕਪੁਰ ਲੈ ਗਏ। ਲੜਕੀ ਦੇ ਦੋਸ਼ਾਂ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ‘ਚ ਮੁਕੱਦਮਾ ਦਰਜ ਕਰ ਕੇ ਦੋਵਾਂ ਦੀ ਭਾਲ ਸ਼ੁਰੂ ਕਰ ਦਿੱਤੀ। ਕਾਫੀ ਤਲਾਸ਼ੀ ਲੈਣ ਤੋਂ ਬਾਅਦ ਪੁਲਿਸ ਨੇ ਦੋਵਾਂ ਭਰਾਵਾਂ ਦੀਪਕ ਅਤੇ ਕਮਲ ਵਾਸੀ ਅਨੂਪਗੜ੍ਹ ਨੂੰ ਗ੍ਰਿਫਤਾਰ ਕਰ ਕੇ ਫ਼ਾਜ਼ਿਲਕਾ ਵਿਖੇ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)