ਜਲੰਧਰ 5 ਜਨਵਰੀ | ਆਮ ਆਦਮੀ ਪਾਰਟੀ ਜਲੰਧਰ ਸੈਂਟਰਲ ਦੇ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਦੱਸਿਆ ਕਿ ਅੰਬੇਡਕਰ ਨਗਰ ਕਾਲੋਨੀ ਦੇ ਵਸਨੀਕਾਂ ਨੂੰ ਆਪਣੇ ਘਰਾਂ ਸਬੰਧੀ ਜੋ ਚਿੰਤਾ ਸੀ, ਉਸ ਬਾਰੇ ਹੁਣ ਸਰਕਾਰ ਵੱਲੋਂ ਸਪਸ਼ਟ ਅਤੇ ਸਕਾਰਾਤਮਕ ਭਰੋਸਾ ਦਿੱਤਾ ਗਿਆ ਹੈ।
ਨਿਤਿਨ ਕੋਹਲੀ ਨੇ ਕਿਹਾ ਕਿ ਇਸ ਮਸਲੇ ਨੂੰ ਪੰਜਾਬ ਸਰਕਾਰ ਦੇ ਮਾਣਯੋਗ ਬਿਜਲੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ, ਜਿਨ੍ਹਾਂ ਨੇ ਸਾਫ਼ ਤੌਰ ’ਤੇ ਭਰੋਸਾ ਦਿਵਾਇਆ ਕਿ ਅੰਬੇਡਕਰ ਨਗਰ ਕਾਲੋਨੀ ਦੇ ਕਿਸੇ ਵੀ ਵਸਨੀਕ ਦਾ ਘਰ ਨਹੀਂ ਢਾਹਿਆ ਜਾਵੇਗਾ। ਇਸ ਐਲਾਨ ਨਾਲ ਕਾਲੋਨੀ ਵਾਸੀਆਂ ਵਿੱਚ ਰਾਹਤ ਦੀ ਲਹਿਰ ਦੌੜ ਗਈ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਗਰੀਬ, ਮਜ਼ਦੂਰ ਅਤੇ ਮੱਧ ਵਰਗ ਦੇ ਲੋਕਾਂ ਦੇ ਨਾਲ ਪੂਰੀ ਤਰ੍ਹਾਂ ਖੜੀ ਹੈ ਅਤੇ ਕਿਸੇ ਵੀ ਨਾਗਰਿਕ ਨਾਲ ਨਿਆਂਹੀਨਤਾ ਨਹੀਂ ਹੋਣ ਦਿੱਤੀ ਜਾਵੇਗੀ।
ਨਿਤਿਨ ਕੋਹਲੀ ਨੇ ਹੋਰ ਕਿਹਾ ਕਿ ਕਾਲੋਨੀ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਦੇ ਸਾਹਮਣੇ ਪੂਰੀ ਗੰਭੀਰਤਾ ਨਾਲ ਰੱਖਿਆ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਮਸਲੇ ਦਾ ਸਥਾਈ ਹੱਲ ਕੱਢਣ ਲਈ ਵੀ ਠੋਸ ਕਦਮ ਚੁੱਕੇ ਜਾਣਗੇ।
ਅੰਤ ਵਿੱਚ ਉਨ੍ਹਾਂ ਅੰਬੇਡਕਰ ਨਗਰ ਕਾਲੋਨੀ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਅਫਵਾਹਾਂ ਤੋਂ ਦੂਰ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਲਈ ਆਪਣੇ ਜਨ ਪ੍ਰਤਿਨਿਧੀਆਂ ਨਾਲ ਸਿੱਧਾ ਸੰਪਰਕ ਕਰਨ।








































