ਰਾਹਤ ਦੀ ਗੱਲ : ਕਿਸੇ ਵੇਲੇ ਵੀ ਸ਼ੁਰੂ ਹੋ ਸਕਦੈ ਮੀਂਹ, ਮੌਸਮ ਵਿਭਾਗ ਨੇ ਕਰ ਰੱਖਿਐ ਅਲਰਟ

0
8603

ਕਈ ਦਿਨਾਂ ਤੋਂ ਭਿਆਨਕ ਗਰਮੀ ਦਾ ਸਾਹਮਣਾ ਕਰ ਰਹੇ ਅਤੇ ਮਾਨਸੂਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਉੱਤਰ-ਪੱਛਮੀ ਭਾਰਤ ਤੇ ਹੋਰ ਸਥਾਨਾਂ ਦੇ ਲੋਕਾਂ ਲਈ ਮੌਸਮ ਵਿਭਾਗ ਨੇ ਇੱਕ ਖੁਸ਼ਖਬਰੀ ਦਿੱਤੀ ਹੈ।

1 ਜੁਲਾਈ ਨੂੰ ਪੱਛਮੀ ਰਾਜਸਥਾਨ ‘ਚ ਵੱਖ-ਵੱਖ ਥਾਵਾਂ, 30 ਨੂੰ ਉਤਰਾਖੰਡ, 27 ਅਤੇ 28 ਨੂੰ ਪੂਰਬੀ ਰਾਜਸਥਾਨ, 28 ਜੂਨ ਅਤੇ 1 ਜੁਲਾਈ ਨੂੰ ਪੱਛਮੀ ਉੱਤਰ ਪ੍ਰਦੇਸ਼ ਅਤੇ 29 ਅਤੇ 30 ਜੂਨ ਨੂੰ ਹਿਮਾਚਲ ਪ੍ਰਦੇਸ਼, ਪੰਜਾਬ, ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

ਵਿਭਾਗ ਨੇ ਆਪਣੀ ਭਵਿੱਖਬਾਣੀ ‘ਚ ਕਿਹਾ ਹੈ ਕਿ ਅਗਲੇ 5 ਦਿਨਾਂ ‘ਚ ਕਈ ਮੈਦਾਨੀ ਅਤੇ ਪਹਾੜੀ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਵੇਗੀ। ਕਈ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਵੀ ਪਵੇਗਾ। ਇਸੇ ਤਰ੍ਹਾਂ ਮੌਸਮ ਵਿਭਾਗ ਨੇ ਕਿਹਾ ਹੈ ਕਿ ਸਰਗਰਮ ਮਾਨਸੂਨ ਉੱਤਰ ਪੱਛਮੀ ਭਾਰਤ ਨੂੰ ਕਵਰ ਕਰੇਗਾ।