<p><strong>ਢਿੱਲਵਾਂ&comma; 30 ਅਗਸਤ &vert; <&sol;strong>ਪੰਜਾਬ ਸਰਕਾਰ &OpenCurlyQuote;ਤੇ ਸਿਹਤ ਮੰਤਰੀ ਡਾ&period; ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਡਾ&period; ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਜ਼ਮੀਨੀ ਪੱਧਰ ਤੇ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਨੂੰ ਸਿਹਤ ਸੇਵਾਵਾਂ ਅਤੇ ਸਹੂਲਤਾਂ ਦੇਣ ਲਈ ਵਚਨਬੱਧ ਹੈ। ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਿਹਤ ਪੱਖੋਂ ਕੋਈ ਪ੍ਰੇਸ਼ਾਨੀ ਨਾ ਆਵੇ ਇਸ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਤੌਰ ਤੇ ਸੀਨੀਅਰ ਮੈਡੀਕਲ ਅਫਸਰ ਡਾ&period; ਪ੍ਰੇਮ ਕੁਮਾਰ&comma; ਬੀ&period;ਈ&period;ਈ ਮੋਨਿਕਾ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਰੋਜ਼ਾਨਾ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ&period; ਪ੍ਰੇਮ ਕੁਮਾਰ ਨੇ ਕਿਹਾ ਕਿ ਮੈਡੀਕਲ ਟੀਮਾਂ ਵੱਲੋਂ ਓ&period;ਆਰ&period;ਐਸ&comma; ਕਲੋਰੀਨ ਦੀ ਗੋਲੀਆਂ&comma; ਚਮੜੀ ਰੋਗ&comma; ਡਾਈਰੀਆ&comma; ਬੁਖਾਰ ਆਦਿ ਬਿਮਾਰੀਆਂ ਸਬੰਧੀ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਦਵਾਈਆਂ ਮੈਡੀਕਲ ਟੀਮਾਂ ਨੂੰ ਦਵਾਈਆਂ ਦਾ ਸਟਾਕ ਸਮੇਂ ਸਿਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਕੇਵਲ ਸਾਫ ਪਾਣੀ ਪੀਣ ਜਾਂ ਪਾਣੀ ਉਬਾਲ ਕੇ ਪੀਣ ਲਈ ਕਿਹਾ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਸੁਨੇਹਾ ਦਿੱਤਾ ਕਿ ਜੇਕਰ ਸਿਹਤ ਪੱਖੋਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਆਉਦੀਂ ਹੈ ਤਾਂ ਲੋਕ ਜਾਂ ਪੀੜਤ ਮਰੀਜ਼ ਮੰਡ ਬੁਤਾਲਾ ਵਿਖੇ ਬੈਠੀ ਮੈਡੀਕਲ ਟੀਮ ਨਾਲ ਸੰਪਰਕ ਕਰ ਸਕਦੇ ਹਨ।<&sol;p>&NewLine;<p><strong>ਲੋਕ ਪ੍ਰਸ਼ਾਸਨ ਦਾ ਦੇਣ ਸਹਿਯੋਗ &&num;8211&semi; ਡਾ&period; ਪ੍ਰੇਮ ਕੁਮਾਰ<&sol;strong><&sol;p>&NewLine;<p>ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਮੈਡੀਕਲ ਅਫਸਰ ਡਾ&period; ਪ੍ਰੇਮ ਕੁਮਾਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਅੱਜੇ ਵੀ ਘਰਾਂ ਵਿੱਚ ਰਹਿ ਰਹੇ ਹਨ ਤਾਂ ਉਹ ਘਰਾਂ ਤੋਂ ਬਾਹਰ ਬੰਨ੍ਹ ਦੇ ਸੁਰੱਖਿਅਤ ਪਾਸੇ ਆ ਜਾਣ। ਉਨ੍ਹਾਂ ਪਿੰਡ ਦੇ ਲੋਕਾਂ ਰਾਹੀਂ ਇਹ ਸੁਨੇਹਾ ਹਰ ਪਿੰਡ ਦੇ ਵਸਨੀਕਾਂ ਤੱਕ ਪਹੁੰਚਾਉਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਸੁਰੱਖਿਅਤ ਥਾਂ ਤੇ ਸਮੇਂ ਸਿਰ ਲਿਆਇਆ ਜਾਵੇ। ਇਸ ਮੌਕੇ ਮੋਨਿਕਾ ਬੀ&period;ਈ&period;ਈ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੌਸਮੀ ਬਿਮਾਰੀਆਂ ਡੇਂਗੂ&comma; ਮਲੇਰੀਆ ਅਤੇ ਡਾਈਰੀਆ ਆਦਿ ਹੋਰ ਬਿਮਾਰੀਆਂ ਦੇ ਲੱਛਣ&comma; ਰੋਕਥਾਮ ਅਤੇ ਯੋਗ ਇਲਾਜ ਸਬੰਧੀ ਵਿਸਥਾਰ ਨਾਲ ਜਾਣਕਾਰੀ ਦੇ ਕਿ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਜਾਗਰੂਕ ਰਹਿ ਕਿ ਸਮੇਂ ਸਿਰ ਬਿਮਾਰੀਆਂ ਤੋਂ ਆਪਣਾ ਬਚਾਅ ਕਰ ਸਕਣ। ਇਸ ਮੌਕੇ ਡਾ&period; ਜਸਪ੍ਰੀਤ ਸਿੰਘ&comma; ਮ&period;ਪ&period;ਹ&period;ਵ ਸੁਖਦੇਵ ਸਿੰਘ&comma; ਸੰਜੀਵ ਕੁਮਾਰ ਆਦਿ ਸਟਾਫ ਹਾਜ਼ਰ ਸੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;