DGP ਤੇ AG ਨੂੰ ਹਟਾਓ, ਫਿਰ ਹੀ ਦਫ਼ਤਰ ਜਾਵਾਂਗਾ – ਨਵਜੋਤ ਸਿੱਧੂ

0
860

ਚੰਡੀਗੜ੍ਹ | ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਮੈਂ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ।

ਨੈਤਿਕਤਾ ਦੀ ਤਾਕਤ ਤੋਂ ਬਿਨਾਂ ਸੱਚ ਦੀ ਆਵਾਜ਼ ਬੁਲੰਦ ਨਹੀਂ ਕੀਤੀ ਜਾ ਸਕਦੀ। ਇਹ ਕਾਂਗਰਸ ਪਾਰਟੀ ਦੇ ਵੱਕਾਰ ਦਾ ਸਵਾਲ ਸੀ, ਪੰਜਾਬ ਦੀ ਜ਼ਮੀਰ ਦਾ ਸਵਾਲ ਸੀ, ਇਸ ਲਈ ਮੈਂ ਅਸਤੀਫਾ ਦਿੱਤਾ ਸੀ।

ਸਿੱਧੂ ਨੇ ਕਿਹਾ ਕਿ ਮੈਂ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ, ਜਿਸ ਦਿਨ ਨਵਾਂ ਐਡਵੋਕੇਟ ਜਨਰਲ ਆ ਜਾਵੇਗਾ, ਉਸ ਦਿਨ ਆਪਣਾ ਚਾਰਜ ਸੰਭਾਲ ਲਵਾਂਗਾ।

ਉਨ੍ਹਾਂ ਕਿਹਾ ਕਿ ਅਹੁਦੇ ਮਾਇਨੇ ਨਹੀਂ ਰੱਖਦੇ ਬਲਕਿ ਵਿਸ਼ਵਾਸ ਮਾਇਨੇ ਰੱਖਦਾ ਹੈ। ਜਿਨ੍ਹਾਂ ਮੁੱਦਿਆਂ ‘ਤੇ ਕਾਂਗਰਸ ਨੇ ਸਰਕਾਰ ਬਣਾਈ ਸੀ, ਉਨ੍ਹਾਂ ‘ਤੇ ਸਾਢੇ 4 ਸਾਲ ਕੰਮ ਨਹੀਂ ਹੋਇਆ, ਜਿਸ ਕਾਰਨ ਮੁੱਖ ਮੰਤਰੀ ਬਦਲਿਆ ਗਿਆ।

ਬੇਅਦਬੀ ਤੇ ਨਸ਼ਿਆਂ ਦਾ ਮਾਮਲਾ ਸਭ ਤੋਂ ਵੱਡਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਾਰਵਾਈ ਨਹੀਂ ਕੀਤੀ। ਡੀਜੀਪੀ ਤੇ ਏਜੀ ਨੂੰ ਬਦਲਣਾ ਜ਼ਰੂਰੀ ਹੈ, ਫਿਰ ਮੈਂ ਆਪਣਾ ਦਫਤਰ ਜੁਆਇਨ ਕਰਾਂਗਾ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ