ਸੁਨਾਮ : ਬਾਈਕ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲ਼ੀ, ਚਿੱਟਾ ਸਮੱਗਲਰਾਂ ਨੂੰ ਫੜਨ ਦੀ ਕੀਤੀ ਸੀ ਕੋਸ਼ਿਸ਼

0
886

ਸੁਨਾਮ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸੁਨਾਮ ਵਿਖੇ ਚਿੱਟਾ ਲੈਣ ਆਏ ਵਿਅਕਤੀਆਂ ਨੂੰ ਫੜਨ ਵਾਲੇ ਇਕ ਨੌਜਵਾਨ ਨੂੰ ਬਾਈਕ ਸਵਾਰਾਂ ਵੱਲੋਂ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਪੁਲਿਸ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਮੁਸਤੈਦੀ ਨਾਲ ਭਾਲ ਕਰ ਰਹੀ ਹੈ।

ਸੁਨਾਮ ਦੇ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ਼ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਹ ਸਵੇਰੇ ਕਰੀਬ ਸਾਢੇ ਕੁ 10 ਵਜੇ ਅੰਡਰਬ੍ਰਿਜ ਨੇੜੇ ਨਵੀਂ ਅਨਾਜ ਮੰਡੀ ਅਤੇ ਰੇਲਵੇ ਲਾਈਨ ਦੇ ਵਿਚਕਾਰਲੀ ਸੜਕ ‘ਤੇ ਜਾ ਰਿਹਾ ਸੀ। ਇਸੇ ਦੌਰਾਨ 3 ਮੋਟਰਸਾਈਕਲ ਸਵਾਰ ਨੌਜਵਾਨ ਚਿੱਟਾ ਲੈ ਕੇ ਜਾ ਰਹੇ ਸਨ ਤਾਂ ਮੈਂ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਮੇਰੇ ਗੋਲ਼ੀ ਮਾਰ ਦਿੱਤੀ। ਉਸ ਨੇ ਕਿਹਾ ਕਿ ਗੋਲ਼ੀ ਮੇਰੇ ਪੱਟ ਵਿਚ ਲੱਗੀ। ਉਧਰ ਥਾਣਾ ਸ਼ਹਿਰੀ ਸੁਨਾਮ ਦੇ ਐਸਐਚਓ ਇੰਸਪੈਕਟਰ ਦੀਪਇੰਦਰਪਾਲ ਸਿੰਘ ਜੇਜੀ ਨੇ ਦੱਸਿਆ ਕਿ ਮੋਟਰਸਾਈਕਲ ਸਵਾਰਾਂ ਦੀ ਸੀਸੀਟੀਵੀ ਕੈਮਰਿਆਂ ‘ਚੋਂ ਫੋਟੋ ਕਢਵਾ ਲਈ ਗਈ ਹੈ। ਪੁਲਿਸ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ।