<div>&NewLine;<p><strong>ਚੰਡੀਗੜ੍ਹ&comma; 30 ਜਨਵਰੀ &vert;<&sol;strong> ਪੰਜਾਬ ਸਰਕਾਰ ਵੱਲੋਂ ਰਾਜ ਮਹਿਲਾ ਕਮਿਸ਼ਨ ਵਿਚ ਮੈਂਬਰਾਂ ਦੀਆਂ ਗੈਰ ਸਰਕਾਰੀ ਖਾਲੀ ਅਸਾਮੀਆਂ ਦੀ ਭਰਤੀ ਲਈ ਯੋਗ ਬਿਨੈਕਾਰ ਪਾਸੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।<&sol;p>&NewLine;<&sol;div>&NewLine;<div>&NewLine;<p>ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ&comma; ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ&period; ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਜਿਹੇ ਵਿਅਕਤੀ&comma; ਤਰਜੀਹੀ ਤੌਰ ਉਤੇ ਮਹਿਲਾਵਾਂ ਜੋ ਵਧੀਆ ਯੋਗਤਾ&comma; ਈਮਾਨਦਾਰੀ ਰੱਖਦੀਆਂ ਹੋਣ&comma; ਜਿਨ੍ਹਾਂ ਨੇ ਮਹਿਲਾਵਾਂ ਦੀ ਭਲਾਈ ਲਈ ਕੰਮ ਕੀਤਾ ਹੈ&comma; ਕਾਨੂੰਨ ਜਾਂ ਵਿਧਾਨ ਦੀ ਉਚਿਤ ਜਾਣਕਾਰੀ ਅਤੇ ਤਜਰਬਾ ਹੈ&comma; ਮਹਿਲਾਵਾਂ ਦੀ ਪ੍ਰਗਤੀ ਨਾਲ ਸਬੰਧਤ ਮਾਮਲਿਆਂ ਦਾ ਪ੍ਰਬੰਧਨ ਜਾਂ ਮਹਿਲਾਵਾਂ ਦੀ ਸੁਰੱਖਿਆ ਲਈ ਕਿਸੇ ਟਰੇਡ ਯੂਨੀਅਨ ਜਾਂ ਸਵੈ-ਸੇਵੀ ਸੰਗਠਨ ਦੀ ਅਗਵਾਈ&comma; ਮਹਿਲਾਵਾਂ ਦੇ ਸਾਂਝੇ ਹਿੱਤਾਂ ਨੂੰ ਉਠਾਇਆ ਅਤੇ ਪ੍ਰੋਤਸਾਹਿਤ ਕੀਤਾ ਹੈ&comma; ਅਰਜ਼ੀ ਦੇਣ ਲਈ ਯੋਗ ਹਨ।<&sol;p>&NewLine;<&sol;div>&NewLine;<div>ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਮਹਿਲਾ ਕਮਿਸ਼ਨ ਵਿਚ ਇਕ ਸੀਨੀਅਰ ਉਪ ਚੇਅਰਪਰਸਨ&comma; ਇਕ ਉਪ ਚੇਅਰਪਰਸਨ ਅਤੇ 10 ਮੈਂਬਰਾਂ &lpar;ਜਨਰਲ 8 ਅਤੇ ਐਸ&period;ਸੀ 2&rpar; ਦੀ ਭਰਤੀ ਕੀਤੀ ਜਾਣੀ ਹੈ ਤਾਂ ਜੋ ਔਰਤਾਂ ਸਬੰਧੀ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ।<&sol;div>&NewLine;<div><&sol;div>&NewLine;<div>ਮੰਤਰੀ ਨੇ ਅੱਗੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣਾ ਬਿਨੈ ਪੱਤਰ ਸਮੇਤ ਬਾਇਓਡਾਟਾ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ&comma; ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਐਸ&period;ਸੀ&period;ਓ ਨੰ&period; 102-103&comma; ਸੈਕਟਰ 34-ਏ ਚੰਡੀਗੜ੍ਹ ਵਿਖੇ ਮਿਤੀ 5 ਫਰਵਰੀ 2024 ਤੱਕ ਜਮ੍ਹਾ ਕਰਵਾ ਸਕਦੇ ਹਨ। ਨਿਸ਼ਚਿਤ ਮਿਤੀ ਤੋਂ ਬਾਅਦ ਪ੍ਰਾਪਤ ਹੋਏ ਬਿਨੈ ਪੱਤਰਾਂ ਨੂੰ ਵਿਚਾਰਿਆ ਨਹੀਂ ਜਾਵੇਗਾ।<&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;