ਭਾਰਤ-ਪਾਕਿਸਤਾਨ ਹੁਸੈਨੀਵਾਲਾ ਬਾਰਡਰ ‘ਤੇ ਰੀਟਰੀਟ ਸਮਾਰੋਹ ਦਾ ਬਦਲਿਆ ਸਮਾਂ; ਪੜ੍ਹੋ ਵਜ੍ਹਾ

0
1196

ਅੰਮ੍ਰਿਤਸਰ/ਗੁਰਦਾਸਪੁਰ, 16 ਨਵੰਬਰ | ਭਾਰਤ ਪਾਕਿਸਤਾਨ ਹੁਸੈਨੀਵਾਲਾ ਬਾਰਡਰ ‘ਤੇ ਹੋਣ ਵਾਲੇ ਰੀਟਰੀਟ ਸਮਾਰੋਹ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਇਹ ਬਦਲਾਅ ਕੀਤਾ ਗਿਆ ਹੈ। ਹੁਣ ਰੀਟਰੀਟ ਸਮਾਰੋਹ ਸ਼ਾਮ 5 ਵਜੇ ਦੀ ਬਜਾਏ ਸਾਢੇ ਚਾਰ ਵਜੇ ਹੋਵੇਗੀ। ਇਹ ਜਾਣਕਾਰੀ ਸੀਮਾ ਸੁਰੱਖਿਆ ਬਲ (BSF) ਦੇ ਬੁਲਾਰੇ ਵੱਲੋਂ ਦਿੱਤੀ ਗਈ। ਦੋਵਾਂ ਦੇਸ਼ਾਂ ਵਿਚਕਾਰ ਤਿੰਨ ਥਾਵਾਂ ‘ਤੇ ਰੀਟਰੀਟ ਸਮਾਰੋਹ ਹੁੰਦੇ ਹਨ, ਜਿਸ ਵਿਚ ਪਾਕਿਸਤਾਨ ਰੇਂਜਰਾਂ ਦੇ ਨਾਲ ਭਾਰਤੀ ਸੀਮਾ ਸੁਰੱਖਿਆ ਬਲ ਦੇ ਜਵਾਨ ਹਿੱਸਾ ਲੈਂਦੇ ਹਨ।

ਇਹ ਰੀਟਰੀਟ ਸੈਰੇਮਨੀ ਅੰਮ੍ਰਿਤਸਰ ਦੇ ਅਟਾਰੀ ਬਾਰਡਰ, ਫਾਜ਼ਿਲਕਾ ਦੀ ਸੈਦਕੇ ਚੌਕੀ ਅਤੇ ਫ਼ਿਰੋਜ਼ਪੁਰ ਵਿਚ ਹੁਸੈਨੀਵਾਲਾ ਬਾਰਡਰ ‘ਤੇ ਹੁੰਦੀ ਹੈ। ਇਸ ਰੀਟਰੀਟ ਸੈਰੇਮਨੀ ਨੂੰ ਦੇਖਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੈਲਾਨੀ ਆਉਂਦੇ ਹਨ। ਹੁਸੈਨੀਵਾਲਾ ਬਾਰਡਰ ‘ਤੇ ਰੋਜ਼ਾਨਾ ਸਵੇਰੇ ਭਾਰਤ ਅਤੇ ਪਾਕਿਸਤਾਨ ਆਪੋ-ਆਪਣੇ ਖੇਤਰਾਂ ‘ਚ ਰਾਸ਼ਟਰੀ ਝੰਡੇ ਲਹਿਰਾਉਂਦੇ ਹਨ।

ਸ਼ਾਮ ਨੂੰ ਦੋਵਾਂ ਦੇਸ਼ਾਂ ਵੱਲੋਂ ਸ਼ਾਨਦਾਰ ਪਰੇਡ ਪੇਸ਼ ਕੀਤੀ ਜਾਂਦੀ ਹੈ। ਭਾਰਤ ਵਾਲੇ ਪਾਸੇ ਦਿਲਾਵਰ ਖਾਨ ਟਾਵਰ ਪੋਸਟ ‘ਤੇ ਤਾਇਨਾਤ BSF ਦੇ ਜਵਾਨ ਪਰੇਡ ਕਰਦੇ ਹਨ। ਹੁਸੈਨੀਵਾਲਾ ਬਾਰਡਰ ‘ਤੇ ਹੋਣ ਵਾਲੀ ਪਰੇਡ ਦੀ ਇਕ ਖਾਸ ਗੱਲ ਇਹ ਹੈ ਕਿ ਪਰੇਡ ਸ਼ੁਰੂ ਕਰਨ ਤੋਂ ਪਹਿਲਾਂ ਉਥੇ ਮੌਜੂਦ ਪਾਕਿਸਤਾਨ ਅਤੇ ਭਾਰਤ ਦੇ ਅਧਿਕਾਰੀਆਂ ‘ਚੋਂ ਜੋ ਵੀ ਸੀਨੀਅਰ ਹੁੰਦਾ ਹੈ, ਦੋਵਾਂ ਦੇਸ਼ਾਂ ਦੇ ਫੌਜੀ ਉਸੇ ਸੀਨੀਅਰ ਅਧਿਕਾਰੀ ਨੂੰ ਸਲਾਮੀ ਦਿੰਦੇ ਹਨ ਅਤੇ ਉਸ ਦੀ ਇਜਾਜ਼ਤ ਲੈ ਕੇ ਪਰੇਡ ਦੀ ਸ਼ੁਰੂਆਤ ਕਰਦੇ ਹਨ।