ਬਰਨਾਲਾ ‘ਚ ਸ਼ੁੱਕਰਵਾਰ ਤੇ ਸ਼ਨੀਵਾਰ ਖੁੱਲ੍ਹ ਸਕਣਗੇ ਰੈਸਟੋਰੈਂਟ

0
1193

ਬਰਨਾਲਾ . ਜ਼ਿਲ੍ਹਾ ਬਰਨਾਲਾ ‘ਚ ਪੈਂਦੇ ਰੈਸਟੋਰੈਂਟਾਂ ਨੂੰ ਹਰੇਕ ਸ਼ੁੱਕਰਵਾਰ ਅਤੇ ਸ਼ਨੀਵਾਰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 3 ਵਜੇ ਤੱਕ ਕੁਝ ਸ਼ਰਤਾਂ ’ਤੇ ਖੋਲ੍ਹਣ ਦੀ ਮਨਜੂਰੀ ਦਿੱਤੀ ਗਈ ਹੈ।
ਰੈਸਟੋਰੈਂਟ ਖੋਲ੍ਹਣ ਲਈ ਹਰ ਵੇਲੇ ਸਾਫ-ਸਫਾਈ ਰੱਖਣੀ ਹੋਵੇਗੀ। ਇੱਥੋਂ ਖਾਣਾ ਪੈਕ ਕਰਵਾ ਕੇ ਲਿਜਾਇਆ ਜਾ ਸਕੇਗਾ ਪਰ ਬੈਠ ਕੇ ਖਾਣ ਦੀ ਪਾਬੰਦੀ ਹੋਵੇਗੀ। ਰੈਸਟੋਰੈਂਟਾਂ ਦੇ ਬਾਹਰ ਸੋਸ਼ਲ ਡਿਸਟੈਂਸ ਲਈ 1-1 ਮੀਟਰ ਦੀ ਦੂਰੀ ’ਤੇ ਗੋਲ ਚੱਕਰ ਬਣਾਏ ਜਾਣਗੇ ਅਤੇ ਰੈਸਟੋਰੈਂਟਾਂ ਅੰਦਰ ਆਮ ਪਬਲਿਕ ਨੂੰ ਦਾਖਲ ਹੋਣ ਦੀ ਆਗਿਆ ਨਹੀਂ ਹੋਵੇਗੀ। ਰੈਸਟੋਰੈਂਟਾਂ ’ਤੇ ਖਾਣਾ ਬਣਾਉਣ ਵਾਲੇ ਬਰਤਨਾਂ ਨੂੰ ਸਾਫ ਪਾਣੀ ਅਤੇ ਬਰਤਨਵਾਰ ਨਾਲ ਚੰਗੀ ਤਰ੍ਹਾਂ ਸਾਫ ਕੀਤਾ ਜਾਵੇਗਾ। ਰੈਸਟੋਰੈਂਟਾਂ ’ਤੇ ਕੰਮ ਕਰਨ ਵਾਲੇ ਕੁੱਕ/ਲੇਬਰ ਲਈ ਦਸਤਾਨੇ ਅਤੇ ਮਾਸਕ ਪਹਿਨਣੇ ਜ਼ਰੂਰੀ ਹੋਣਗੇ। ਰੈਸਟੋਰੈਂਟਾਂ ਨੂੰ ਖੋਲ੍ਹਣ ਅਤੇ ਬੰਦ ਕਰਨ ਸਮੇਂ ਚੰਗੀ ਤਰ੍ਹਾਂ ਸਾਫ ਕੀਤਾ ਜਾਵੇਗਾ। ਰੈਸਟੋਰੈਂਟਾਂ ਉਪਰ ਕੰਮ ਕਰਨ ਵਾਲੇ ਕੁੱਕ/ਲੇਬਰ ਸਮੇਂ—ਸਮੇਂ ’ਤੇ ਸੈਨੀਟਾਈਜ਼ਰ ਅਤੇ ਸਾਬਣ ਦੀ ਵਰਤੋਂ ਕਰਨਗੇ ਅਤੇ ਸੋਸ਼ਲ ਡਿਸਟੈਂਸ ਬਣਾ ਕੇ ਰੱਖਣਗੇ। ਕਿਸੇ ਵੀ ਕੁੱਕ/ਲੇਬਰ ਨੂੰ ਜੇਕਰ ਕੋਈ ਬਿਮਾਰੀ ਦੇ ਲੱਛਣ ਜਿਵੇ ਕਿ ਖੰਘ, ਜੁਕਾਮ, ਤੇਜ਼ ਬੁਖਾਰ ਆਦਿ ਹੋਵੇ ਤਾਂ ਉਹ ਆਪਣੇ ਨੇੜੇ ਦੇ ਹਸਤਪਾਲ ਵਿਖੇ ਚੈਕਅੱਪ ਕਰਵਾਉਣਾ ਯਕੀਨੀ ਬਨਾਉਣਗੇ ।
ਉਕਤ ਅਨੁਸਾਰ ਹਦਾਇਤਾਂ ਦੀ ਪਾਲਣਾ ਕਰਵਾਉਣ ਦੀ ਜ਼ਿੰਮੇਵਾਰੀ ਰੈਸਟੋਰੈਂਟ ਮਾਲਕ ਦੀ ਹੋਵੇਗੀ। ਸਰਕਾਰ ਵੱਲੋਂ ਸਮੇਂ—ਸਮੇਂ ’ਤੇ ਜਾਰੀ ਹੋਣ ਵਾਲੀਆਂ ਹਦਾਇਤਾਂ ਦੀ ਪਾਲਣਾ ਕਰਨੀ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਆਖਿਆ ਕਿ ਜ਼ਿਲ੍ਹਾ ਸਿਹਤ ਅਫ਼ਸਰ ਵੱਲੋਂ ਸਮੇਂ-ਸਮੇਂ ਰੈਸਟੋਰੈਂਟਾਂ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਰੈਸਟੋਰੈਂਟਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ। ਉਲੰਘਣਾ ਕਰਨ ਵਾਲੇ ਖਿਲਾਫ ਧਾਰਾ 188, ਆਈਪੀਸੀ, 1860 ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਦੌਰਾਨ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਇਕ ਹੋਰ ਹੁਕਮ ਅਨੁਸਾਰ ਆਟੋਮੋਬਾਈਲ ਸੇਲ ਨਾਲ ਸਬੰਧਤ ਦੁਕਾਨਾਂ ਹੁਣ ਸੋਮਵਾਰ ਅਤੇ ਵੀਰਵਾਰ ਸਵੇਰੇ 7 ਤੋਂ ਸ਼ਾਮ 3 ਵਜੇ ਤੱਕ ਖੋਲ੍ਹੀਆਂ ਜਾਣਗੀਆਂ, ਜੋ ਪਹਿਲਾਂ ਬੁੱਧਵਾਰ ਅਤੇ ਸ਼ਨੀਵਾਰ ਖੋਲ੍ਹਣ ਦੇ ਹੁਕਮ ਸਨ।