ਚੰਡੀਗੜ੍ਹ | ਸੂਬੇ ਵਿਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੇਵਾਮੁਕਤ ਪਟਵਾਰੀ ਸੁਰਿੰਦਰਪਾਲ ਨੂੰ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਵਿਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦੇ ਸਬੰਧ ਵਿਚ ਗ੍ਰਿਫ਼ਤਾਰ ਕੀਤਾ ਹੈ। ਉਕਤ ਪਟਵਾਰੀ ਘੁਟਾਲੇ ਸਮੇਂ ਲੈਂਡ ਐਕੂਜ਼ੀਸ਼ਨ ਕੁਲੈਕਟਰ (ਐਲ.ਏ.ਸੀ.) ਗਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੇ ਦਫ਼ਤਰ ਵਿਚ ਤਾਇਨਾਤ ਸੀ। ਇਸ ਘੁਟਾਲੇ ਵਿਚ ਇਹ 19ਵੀਂ ਗ੍ਰਿਫ਼ਤਾਰੀ ਹੈ। ਜ਼ਿਲ੍ਹਾ ਐਸ.ਏ.ਐਸ. ਨਗਰ (ਮੋਹਾਲੀ) ਦੇ ਪਿੰਡ ਬਾਕਰਪੁਰ ਵਿਚ ਗਮਾਡਾ ਵੱਲੋਂ ਗ੍ਰਹਿਣ ਕੀਤੀ ਗਈ ਜ਼ਮੀਨ ਦੇ ਬਦਲੇ ਜਾਰੀ ਕੀਤੇ ਕਰੋੜਾਂ ਰੁਪਏ ਦੇ ਮੁਆਵਜ਼ੇ ਵਿਚ ਇਹ ਘਪਲਾ ਹੋਇਆ ਸੀ।

ਜ਼ਿਕਰਯੋਗ ਹੈ ਕਿ ਉਕਤ ਮੁਲਜ਼ਮ ਦੇ ਸਾਥੀ ਪਟਵਾਰੀ ਸੁਰਿੰਦਰਪਾਲ ਸਿੰਘ ਨੂੰ ਕੱਲ੍ਹ ਸ੍ਰੀ ਮੁਕਤਸਰ ਸਾਹਿਬ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਰਿੰਦਰਪਾਲ ਨੇ ਗਲਤ ਲਾਭਪਾਤਰੀਆਂ ਨੂੰ ਮੁਆਵਜ਼ੇ ਦਾ ਲਾਭ ਦਿਵਾਉਣ ਲਈ ਗਲਤ ਸੂਚਨਾ ਦੇਣ ਵਿਚ ਅਹਿਮ ਭੂਮਿਕਾ ਨਿਭਾਈ ਸੀ। ਬਾਗ਼ਬਾਨੀ ਵਿਭਾਗ ਵੱਲੋਂ ਮੁਆਵਜ਼ੇ ਦੀ ਸਿਫ਼ਾਰਸ਼ ਲਈ ਐਲ.ਏ.ਸੀ. ਗਮਾਡਾ ਨੂੰ ਭੇਜੀ ਗਈ ਮੁਲਾਂਕਣ ਰਿਪੋਰਟ ਵਿਚ ਕੁਝ ਜ਼ਮੀਨ ਮਾਲਕਾਂ ਦੇ ਨਾਂ ਅਤੇ ਜ਼ਮੀਨ ਦਾ ਹਿੱਸਾ ਮਾਲ ਰਿਕਾਰਡ ਦੇ ਹਿਸਾਬ ਨਾਲ ਸਹੀ ਨਹੀਂ ਸੀ ਪਰ ਉਕਤ ਪਟਵਾਰੀ ਨੇ ਇਸ ਬਾਰੇ ਇਤਰਾਜ਼ ਉਠਾਉਣ ਦੀ ਬਜਾਏ ਬਾਗ਼ਬਾਨੀ ਵਿਭਾਗ ਦੀ ਇਸ ਰਿਪੋਰਟ ਅਨੁਸਾਰ ਮੁਆਵਜ਼ਾ ਰਾਸ਼ੀ ਜਾਰੀ ਕਰਨ ਦੀ ਰਿਪੋਰਟ ਕਰ ਦਿੱਤੀ।

ਉਕਤ ਪਟਵਾਰੀ ਦੀ ਰਿਪੋਰਟ ਦੇ ਆਧਾਰ ’ਤੇ ਨਾਇਬ-ਤਹਿਸੀਲਦਾਰ ਨੇ ਇਹ ਕੇਸ ਤਤਕਾਲੀ ਐਲ.ਏ.ਸੀ. ਨੂੰ ਅੱਗੇ ਭੇਜ ਦਿੱਤਾ, ਜਿਸ ਵੱਲੋਂ ਬਾਅਦ ਵਿਚ ਮੁਆਵਜ਼ੇ ਦੀਆਂ ਅਦਾਇਗੀਆਂ ਜਾਰੀ ਕਰ ਦਿੱਤੀਆਂ ਗਈਆਂ। ਬੁਲਾਰੇ ਨੇ ਦੱਸਿਆ ਕਿ ਸੁਰਿੰਦਰਪਾਲ ਵਾਸੀ ਐਮ.ਆਈ.ਜੀ. ਫਲੈਟਸ, ਸੈਕਟਰ-70, ਮੋਹਾਲੀ ਨੂੰ ਅਮਰੂਦਾਂ ਦੇ ਬੂਟਿਆਂ ਦੇ ਬਹੁ-ਕਰੋੜੀ ਮੁਆਵਜ਼ਾ ਘੁਟਾਲੇ ਵਿਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ