ਮੁੰਬਈ | ਹਿੰਦੀ ਫਿਲਮ ਇੰਡਸਟਰੀ ਦੀ ਜਾਣੀ-ਪਛਾਣੀ ਬਜ਼ੁਰਗ ਅਦਾਕਾਰਾ ਸੁਰੇਖਾ ਸੀਕਰੀ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ। ਉਹ 75 ਸਾਲ ਦੇ ਸਨ। ਉਨ੍ਹਾਂ ਦੇ ਮੈਨੇਜਰ ਅਨੁਸਾਰ ਉਹ ਕਈ ਮਹੀਨਿਆਂ ਤੋਂ ਬਿਮਾਰ ਸਨ।
ਮੈਨੇਜਰ ਨੇ ਦੱਸਿਆ ਕਿ 2 ਬ੍ਰੇਨ ਸਟ੍ਰੋਕ ਤੋਂ ਬਾਅਦ ਉਹ ਕਈ ਮੁਸ਼ਕਿਲਾਂ ਨਾਲ ਜੂਝ ਰਹੀ ਸੀ। ਸੁਰੇਖਾ ਸੀਕਰੀ ਨੇ 1978 'ਚ ‘ਕਿੱਸਾ ਕੁਰਸੀ’ ਤੋਂ ਆਪਣੇ ਅਦਾਕਾਰੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ।
ਸੁਰੇਖਾ ਸੀਕਰੀ ਨੂੰ ਤਮਸ (1988), ਮੰਮੋ (1995) ਤੇ ਵਧਾਈ ਹੋ (2018) 'ਚ ਸਹਾਇਕ ਅਭਿਨੇਤਰੀ ਲਈ 3 ਵਾਰ ਰਾਸ਼ਟਰੀ ਪੁਰਸਕਾਰ ਮਿਲਿਆ।
ਸਾਲ 2019 'ਚ ਉਨ੍ਹਾਂ ਨੂੰ ਸਰਵਸ੍ਰੇਸ਼ਟ ਅਭਿਨੇਤਰੀ ਦਾ ਰਾਸ਼ਟਰੀ ਪੁਰਸਕਾਰ ਮਿਲਿਆ।