ਰੂਪਨਗਰ. ਖਰੜ ਰੋਡ ‘ਤੇ ਸੋਮਵਾਰ ਦੇਰ ਰਾਤ ਸੜਕ ਹਾਦਸੇ ‘ਚ ਦੋ ਮੋਟਰਸਾਇਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ। ਉਨ੍ਹਾਂ ਦਾ ਤੀਜਾ ਸਾਥੀ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਸ ਵਾਹਨ ਨਾਲ ਇਨ੍ਹਾਂ ਨੌਜਵਾਨਾਂ ਦੇ ਮੋਟਰਸਾਇਕਲ ਦੀ ਟੱਕਰ ਹੋਈ ਸੀ। ਉਸਦਾ ਵਾਹਨ ਚਾਲਕ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਨੂੰ ਘਟਨਾ ਬਾਰੇ ਸੂਚਨਾ ਦੇ ਦਿੱਤੀ ਗਈ ਹੈ।
ਪੁਲਿਸ ਮੁਤਾਬਿਕ ਕੁਰਾਲੀ ਵਾਸੀ ਨਰੇਸ਼ ਕੁਮਾਰ ਨੇ ਦੱਸਿਆ ਕਿ ਉਸਦੇ ਦੋਸਤ ਪਰਵਿੰਦਰ ਸਿੰਘ ਅਤੇ ਜਸਪ੍ਰੀਤ ਸਿੰਘ ਉਸ ਨੂੰ ਮਿਲਣ ਆਏ ਸਨ। ਸੋਮਵਾਰ ਦੇਰ ਰਾਤ ਉਹ ਅਤੇ ਪਰਵਿੰਦਰ ਸਿੰਘ ਆਪਣੇ ਦੋਸਤ ਜਸਪ੍ਰੀਤ ਸਿੰਘ ਨੂੰ ਪਿੰਡ ਘਟੌਰ ਉਸ ਦੇ ਸਹੁਰੇ ਘਰ ਮੋਟਰਸਾਈਕਲ ‘ਤੇ ਛੱਡਣ ਜਾ ਰਹੇ ਹਨ। ਲਖਨੌਰ ਕੋਲ ਪਿੱਛੋਂ ਆ ਰਹੇ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਆਲੇ ਦੁਆਲੇ ਦੇ ਲੋਕਾਂ ਨੇ ਪੁਲਿਸ ਨੂੰ ਘਟਨਾ ਬਾਰੇ ਸੂਚਿਤ ਕੀਤਾ।
ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਪਰਵਿੰਦਰ ਸਿੰਘ ਵਾਸੀ ਅਰਨੌਲੀ (ਰੋਪੜ) ਦੀ ਹਾਦਸੇ ਵਾਲੀ ਥਾਂ ‘ਤੇ ਹੀ ਮੌਤ ਹੋ ਗਈ, ਜ਼ਖ਼ਮੀ ਨੌਜਵਾਨ ਨੂੰ ਚੰਡੀਗੜ੍ਹ ਦੇ ਸੈਕਟਰ-16 ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜਿੱਥੇ ਜਸਪ੍ਰੀਤ ਸਿੰਘ ਵਾਸੀ ਵਾਰਡ ਨੰਬਰ 2 ਕੁਰਾਲੀ ਦੀ ਵੀ ਮੌਤ ਹੋ ਗਈ। ਜਦਕਿ ਨਰੇਸ਼ ਕੁਮਾਰ ਹਸਪਤਾਲ ਵਿਚ ਦਾਖਲ ਹੈ। ਪੁਲਿਸ ਨੇ ਜ਼ਖਮੀਂ ਨਰੇਸ਼ ਦੇ ਬਿਆਨਾਂ ‘ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮਮਾਲੇ ਦੀ ਜਾਂਚ ਕਰ ਰਹੀ ਹੈ।