ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਚਲਾਈ ਗਈ ਮੁਹਿੰਮ ਤਹਿਤ ਜਲੰਧਰ ਸੈਂਟਰਲ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਤੇਜ਼ ਹੋ ਗਈ ਹੈ। ਇਸੇ ਲੜੀ ਤਹਿਤ ਅੱਜ ਹਲਕਾ ਇੰਚਾਰਜ ਸ਼੍ਰੀ ਨਿਤਿਨ ਕੋਹਲੀ ਨੇ 80 ਲੱਖ ਦੀ ਲਾਗਤ ਨਾਲ ਖਾਲਸਾ ਕਾਲਜ ਤੋਂ ਲੈਕੇ ਬੀ.ਐੱਸ.ਐੱਫ. ਚੌਕ ਤਕ ਦੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਆਪਣੇ ਕਰ-ਕਮਲਾਂ ਨਾਲ ਕੀਤਾ।

ਇਸ ਦੇ ਨਾਲ ਹੀ ਉਨ੍ਹਾਂ ਨੇ ਵਾਰਡ ਨੰਬਰ 8, ਪ੍ਰੋਫੈਸਰ ਕਲੋਨੀ ਵਿਖੇ ਲਗਭਗ 45.60 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਵੀ ਉਦਘਾਟਨ ਕੀਤਾ। ਇਸ ਤਰ੍ਹਾਂ ਉਨ੍ਹਾਂ ਨੇ ਅੱਜ 1.25 ਕਰੋੜ ਰੁਪਏ ਦੇ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਹਾਜ਼ਰ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਨਿਤਿਨ ਕੋਹਲੀ ਨੇ ਕਿਹਾ ਕਿ ਜਲੰਧਰ ਸੈਂਟਰਲ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪ੍ਰੋਫੈਸਰ ਕਲੋਨੀ ਦੀਆਂ ਸੜਕਾਂ ਦਾ ਇਹ ਪ੍ਰੋਜੈਕਟ ਇਲਾਕਾ ਨਿਵਾਸੀਆਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗਾ। ਕੋਹਲੀ ਨੇ ਭਰੋਸਾ ਦਿਵਾਇਆ ਕਿ ਉਹ ਹਲਕੇ ਦੇ ਹਰ ਗਲੀ-ਮੁਹੱਲੇ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣ ਲਈ ਦਿਨ-ਰਾਤ ਕੰਮ ਕਰ ਰਹੇ ਹਨ।

ਇਸ ਦੌਰਾਨ ਨਿਤਿਨ ਕੋਹਲੀ ਦੇ ਨਾਲ ਮਨੀਸ਼ ਸ਼ਰਮਾ ਜੀ, ਅਮਰਦੀਪ ਸਿੰਘ ਕਿੰਨੂੰ, ਮਨੀਸ਼ ਸ਼ਰਮਾ, ਐਡਵੋਕੇਟ ਪ੍ਰਭਜੋਤ ਔਜਲਾ, ਸੁਖਜੀਤ ਸਿੰਘ ਮਿਨਹਾਸ, ਟਿੰਮੀ ਜਗਜੀਤ ਸੱਬੀ, ਗੌਰਵ ਸ਼ਰਮਾ, ਰਾਹੁਲ ਸ਼ਰਮਾ, ਹਰਕਮਲਜੀਤ ਸਿੰਘ, ਜੱਗਾ ਭਾਜੀ, ਭੂਪਿੰਦਰ ਗੋਇਲ ਅਤੇ ਕਰਨਵੀਰ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਸਮੂਹ ਇਲਾਕਾ ਨਿਵਾਸੀਆਂ ਨੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਣ ਲਈ ਸ੍ਰੀ ਨਿਤਿਨ ਕੋਹਲੀ ਅਤੇ ਆਮ ਆਦਮੀ ਪਾਰਟੀ ਦਾ ਤਹਿ ਦਿਲੋਂ ਧੰਨਵਾਦ ਕੀਤਾ।