<p><strong>ਲੁਧਿਆਣਾ&comma; 3 ਅਕਤੂਬਰ &vert; <&sol;strong>ਸ਼ਹਿਰ ਵਿਚ ਲੁੱਟ ਦੀਆਂ ਵਾਰਦਾਤਾਂ ਲਗਾਤਾਰ ਵਾਪਰ ਰਹੀਆਂ ਹਨ। ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਨੇ ਪੰਜਾਬ ਪੁਲਿਸ ਦੇ ਇੱਕ ਮੁਲਾਜ਼ਮ ਨੂੰ ਲੁੱਟ ਲਿਆ। ਬਾਈਕ ਸਵਾਰ ਤਿੰਨ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਪੁਲਿਸ ਮੁਲਾਜ਼ਮ ਤੋਂ ਪਰਸ ਅਤੇ ਮੋਬਾਈਲ ਖੋਹ ਲਿਆ। ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ-7 ਦੀ ਪੁਲਿਸ ਨੇ ਬਲਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।<&sol;p>&NewLine;<p>ਚੰਡੀਗੜ੍ਹ ਰੋਡ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਮੁਲਾਜ਼ਮ ਹੈ। 30 ਅਗਸਤ ਨੂੰ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਗਿਆ ਸੀ। ਉਹ ਦੇਰ ਰਾਤ ਲੁਧਿਆਣਾ ਵਾਪਸ ਆ ਗਿਆ। ਜਦੋਂ ਉਹ ਵਾਪਸ ਆਪਣੇ ਘਰ ਜਾ ਰਿਹਾ ਸੀ ਤਾਂ ਦੇਵ ਹਸਪਤਾਲ ਨੇੜੇ ਬਾਈਕ ਸਵਾਰ ਤਿੰਨ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ। ਮੁਲਜ਼ਮਾਂ ਨੇ ਹਥਿਆਰਾਂ ਦੀ ਨੋਕ &&num;8216&semi;ਤੇ ਉਸ ਦਾ ਪਰਸ ਅਤੇ ਮੋਬਾਈਲ ਖੋਹ ਲਿਆ। ਉਸ ਦੇ ਪਰਸ ਵਿਚ 5000 ਰੁਪਏ&comma; ਏ&period;ਟੀ&period;ਐਮ&period; ਕਾਰਡ&comma; ਡਰਾਈਵਿੰਗ ਲਾਇਸੰਸ ਅਤੇ ਪੰਜਾਬ ਪੁਲਿਸ ਦਾ ਆਈਡੀ ਕਾਰਡ ਵੀ ਮੌਜੂਦ ਸੀ। ਦੂਜੇ ਪਾਸੇ ਪੁਲਿਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;