ਅਥਰਵ ਮੈਟਲ ਫੈਕਟਰੀ ਦੀ ਧਮਾਕੇ ਕਾਰਨ ਡਿੱਗੀ ਛੱਤ, 4 ਤੋਂ 5 ਮਜ਼ਦੂਰ ਗੰਭੀਰ ਜ਼ਖਮੀ

0
463

ਲੁਧਿਆਣਾ| ਡੇਹਲੋ ਸਥਿਤ ਅਥਰਵ ਮੈਟਲ ਫੈਕਟਰੀ ‘ਚ ਹੋਏ ਧਮਾਕੇ ‘ਚ 4 ਤੋਂ 5 ਮਜ਼ਦੂਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਡੀ.ਐੱਮ.ਸੀ ਹਸਪਤਾਲ ‘ਚ ਇਲਾਜ ਲਈ ਰੈਫਰ ਕਰ ਦਿੱਤਾ ਗਿਆ। ਧਮਾਕੇ ਕਾਰਨ ਫੈਕਟਰੀ ਦੀ ਛੱਤ ਡਿੱਗ ਗਈ ਅਤੇ ਅੰਦਰ ਕੰਮ ਕਰ ਰਹੇ ਮਜ਼ਦੂਰ ਜ਼ਖਮੀ ਹੋ ਗਏ। ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਕਤ ਪ੍ਰਬੰਧਕਾਂ ਅਤੇ ਕਰਮਚਾਰੀਆਂ ਨੇ ਦੱਸਿਆ ਕਿ ਬੇਲਿੰਗ ਮਸ਼ੀਨ ‘ਚ ਸਕ੍ਰਬਿੰਗ ਦੌਰਾਨ ਕੈਮੀਕਲ ਯੁਕਤ ਪਦਾਰਥ ਹੋਣ ਕਾਰਨ ਧਮਾਕਾ ਹੋ ਗਿਆ, ਜਿਸ ਕਾਰਨ 5 ਦੇ ਕਰੀਬ ਕਰਮਚਾਰੀ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ 2 ਨੂੰ ਮੰਡੀ ਅਹਿਮਦਗੜ੍ਹ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ ਅਤੇ 3 ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਲਿਜਾਇਆ ਗਿਆ।ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੀ ਹਾਲਤ ਸਥਿਰ ਹੈ।