ਗੁਰਦਾਸਪੁਰ (ਜਸਵਿੰਦਰ ਬੇਦੀ) | ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਕਰਤਾਰਪੁਰ ਕੋਰੀਡੋਰ ਕੋਲੋਂ ਇਕ ਗਲ਼ੀ-ਸੜੀ ਲਾਸ਼ ਮਿਲੀ ਹੈ, ਜਿਸ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਜਾਣਕਾਰੀ ਦਿੰਦਿਆਂ ਐੱਸਐੱਚਓ ਅਵਤਾਰ ਸਿੰਘ ਨੇ ਦੱਸਿਆ ਕਿ ਸਾਨੂੰ ਕਿਸੇ ਨੇ ਸੂਚਨਾ ਦਿੱਤੀ ਸੀ ਕਿ ਕਰਤਾਰਪੁਰ ਕੋਰੀਡੋਰ ਦੇ ਕੋਲ ਪਕਵਾਂ ਸਾਈਡ ਵੱਲ ਇਕ ਲਾਸ਼ ਪਈ ਹੈ, ਜਦੋਂ ਅਸੀਂ ਜਾ ਕੇ ਦੇਖਿਆ ਤਾਂ ਇਕ ਗਲ਼ੀ-ਸੜੀ ਲਾਸ਼ ਮਿਲੀ।
ਉਨ੍ਹਾਂ ਦੱਸਿਆ ਕਿ ਲਾਸ਼ ਕੋਲੋਂ ਕੋਈ ਪਛਾਣ ਪੱਤਰ ਨਹੀਂ ਮਿਲਿਆ, ਜਿਸ ਕਰਕੇ ਲਾਸ਼ ਦੀ ਪਛਾਣ ਨਹੀਂ ਸਕੀ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ 174 ਤਹਿਤ ਮਾਮਲਾ ਦਰਜ ਕਰ ਲਿਆ ਹੈ।
(ਨੋਟ –ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)